ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ। ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥
ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ। ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ,
ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ॥੧॥
ਮਃ ੨ ॥
ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ, ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ। ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਜਿਸ ਮਨੁੱਖ ਦੇ ਅੰਦਰ 'ਨਾਮ'-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ॥੨॥
ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥
ਪਉੜੀ ॥
ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ (ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ। ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥*
ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ)। ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ। ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ। ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥ ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ॥੧੬॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ ਜੀ