ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (2-11-2024)

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥

ਸੋਰਠਿ ਮਹਲਾ ੫ ॥
ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥
 
ਕਰਿ = ਕਰ ਕੇ। ਸਿਮਰਿ = ਸਿਮਰ ਕੇ। ਅਰੋਗਾ = ਨਰੋਏ। ਕੋਟਿ = ਕ੍ਰੋੜਾਂ। ਬਿਘਨ = (ਜ਼ਿੰਦਗੀ ਦੇ ਰਾਹ ਵਿਚ) ਰੁਕਾਵਟਾਂ। ਪ੍ਰਗਟੇ = ਉੱਘੜ ਪੈਂਦੇ ਹਨ। ਭਲੇ ਸੰਜੋਗਾ = ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ॥੧॥ ਪ੍ਰਭ ਬਾਣੀ = ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ। ਸੁਭਾਖਿਆ = ਸੋਹਣਾ ਉਚਾਰਿਆ ਹੋਇਆ। ਭਾਈ = ਹੇ ਭਾਈ! ਤੂ = ਤੈਨੂੰ। ਗੁਰ ਪੂਰੈ = ਪੂਰੇ ਗੁਰੂ ਨੇ। ਰਾਖਿਆ = (ਜੀਵਨ-ਵਿਘਨਾਂ ਤੋਂ) ਬਚਾ ਲਿਆ ॥ ਸਾਚਾ = ਸਦਾ ਕਾਇਮ ਰਹਿਣ ਵਾਲਾ। ਅਮਿਤਿ = {ਮਿਤਿ = ਮਾਪ, ਹੱਦ} ਜਿਸ ਦੀ ਮਿਣਤੀ ਦੱਸੀ ਨਾਹ ਜਾ ਸਕੇ। ਵਛਲ = ਪਿਆਰ ਕਰਨ ਵਾਲਾ। ਪੈਜ = ਇੱਜ਼ਤ। ਆਦਿ = ਸ਼ੁਰੂ ਤੋਂ। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ ॥੨॥
 
(ਹੇ ਭਾਈ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ, (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਘੜ ਪੈਂਦੇ ਹਨ ॥੧॥ ਹੇ ਭਾਈ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹੈ। (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ ॥ ਰਹਾਉ॥ ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ। ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget