ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
 
ਗਰਬਿ = ਅਹੰਕਾਰ ਵਿਚ। ਗਹਿਲੜੋ = ਗਹਿਲਾ, ਬਾਵਲਾ, ਝੱਲਾ। ਮੂੜੜੋ = ਮੂੜ੍ਹਾ, ਮੂਰਖ। ਹੀਓ = ਹਿਰਦਾ। ਰੇ = ਹੇ ਭਾਈ! ਮਹਰਾਜ ਰੀ = ਮਹਾਰਾਜ ਦੀ। ਮਾਇਓ = ਮਾਇਆ (ਨੇ)। ਡੀਹਰ ਨਿਆਈ = ਮੱਛੀ ਵਾਂਗ। ਮੋਹਿ = ਮੋਹ ਵਿਚ। ਫਾਕਿਓ = ਫਸਾ ਲਿਆ ਹੈ ॥ ਘਣੋ = ਬਹੁਤ। ਸਦ = ਸਦਾ। ਲੋੜੈ = ਮੰਗਦਾ ਹੈ। ਬਿਨੁ ਲਹਣੇ = ਭਾਗਾਂ ਤੋਂ ਬਿਨਾ। ਕੈਠੇ = ਕਿਸ ਥਾਂ ਤੋਂ, ਕਿਥੋਂ? ਮਹਰਾਜ ਰੋ = ਮਹਾਰਾਜ ਦਾ। ਗਾਥੁ = ਸਰੀਰ। ਵਾਹੂ ਸਿਉ = ਉਸ (ਸਰੀਰ) ਨਾਲ ਹੀ। ਲੁਭੜਿਓ = ਲੋਭ ਕਰ ਰਿਹਾ ਹੈ, ਮੋਹ ਕਰ ਰਿਹਾ ਹੈ। ਨਿਹਭਾਗੜੋ = ਨਿਭਾਗਾ। ਭਾਹਿ = (ਤ੍ਰਿਸ਼ਨਾ ਦੀ) ਅੱਗ। ਸੰਜੋਇਓ = ਜੋੜ ਰਿਹਾ ਹੈ ॥੧॥ ਮਨ = ਹੇ ਮਨ! ਸੀਖ = ਸਿੱਖਿਆ। ਸਾਧੂ ਜਨ = ਗੁਰਮੁਖਿ ਸਤਸੰਗੀ। ਸਗਲੋ = ਸਾਰੇ। ਥਾਰੇ = ਤੇਰੇ। ਪ੍ਰਾਛਤ = ਪਾਪ। ਜਾ ਕੋ = ਜਿਸ ਦਾ। ਗਾਠੜੀਓ = ਗਠੜੀ ਵਿਚੋਂ। ਗਰਭਾਸਿ = ਗਰਭ ਜੂਨ ਵਿਚ। ਨ ਪਉੜਿਓ = ਨਹੀਂ ਪੈਂਦਾ ॥੨॥੨॥੧੯॥
 
ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

Embed widget