ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (20-05-2025)

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
 
ਪਦਅਰਥ: ਮੁਹ ਫਿਰੇ = {ਮੁਹਫਿਰਾ = ਉਹ ਮਨੁੱਖ ਜਿਸ ਨੇ ਮੂੰਹ ਮੋੜਿਆ ਹੋਇਆ ਹੋਵੇ} ਮਨਮੁਖ।ਬਖਸੀਅਹਿ = ਬਖ਼ਸ਼ੇ ਜਾਂਦੇ ਹਨ।
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget