ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਈ 2026

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
 
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
 
ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।
 
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,)
 
ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget