ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥
ਮੋਰੀ = ਮੇਰੀ। ਅਹੰ = ਹਉਮੈ। ਜਾਇ = ਦੂਰ ਹੋ ਜਾਂਦੀ ਹੈ। ਰਾਚਹੁ = ਰਚੇ ਰਹੋ, ਮਿਲੇ ਰਹੋ। ਸਹਾਈ ਸੰਤਨਾ = ਸੰਤਾਂ ਦੇ ਸਹਾਈ। ਅਬ = ਹੁਣ। ਗਹੇ = ਫੜੇ ਹਨ ॥੧॥ ਆਹੇ = ਚਾਹੁੰਦਾ ਹੈ, ਪਸੰਦ ਕਰਦਾ ਹੈ। ਮਨ ਨ ਭਾਵੈ = ਮਨ ਨੂੰ ਚੰਗਾ ਨਹੀਂ ਲੱਗਦਾ {ਲਫ਼ਜ਼ 'ਮਨ' ਸੰਪ੍ਰਦਾਨ ਕਾਰਕ, ਇਕ-ਵਚਨ}। ਅਵਰੁ = ਕੋਈ ਹੋਰ ਪਦਾਰਥ। ਚਰਨਾਵੈ = ਚਰਨਾਂ ਵਲ ਹੀ ਆਉਂਦਾ ਹੈ। ਅਲਿ = ਭੌਰਾ। ਮਕਰੰਦ = ਫੁੱਲ ਦੀ ਧੂੜੀ। ਅਨ = {अन्य} ਹੋਰ। ਲਾਹੈ = ਲੱਭਦਾ ਹੈ ॥੧॥ ਤੇ = ਤੋਂ। ਅਨ ਤੇ = ਹੋਰ (ਪਦਾਰਥਾਂ ਦੇ ਮੋਹ) ਤੋਂ। ਟੂਟੀਐ = ਸੰਬੰਧ ਤੋੜ ਲਈਦਾ ਹੈ। ਰਿਖ = {हृषीक} ਇੰਦ੍ਰੇ। ਛੂਟੀਐ = (ਪਕੜ ਤੋਂ) ਖ਼ਲਾਸੀ ਪ੍ਰਾਪਤ ਕਰ ਲਈਦੀ ਹੈ। ਘੂਟੀਐ = ਚੁੰਘੀਦਾ ਹੈ। ਸਾਧੂ = ਗੁਰੂ। ਸੰਗਿ = ਸੰਗਤਿ ਵਿਚ। ਉਲਟੀਐ = (ਬ੍ਰਿਤੀ) ਪਰਤ ਜਾਂਦੀ ਹੈ। ਰੇ = ਹੇ ਭਾਈ!॥੨॥੨॥੧੨੯॥
ਇਹ ਵੀ ਪੜ੍ਹੋ: Sri Guru Granth Sahib: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ, ਪੜ੍ਹੋ ਮੁੱਢ ਤੋਂ ਲੈਕੇ ਸੰਪੁਰਨਤਾ ਤੱਕ ਦਾ ਇਤਿਹਾਸ
ਹੇ ਭਾਈ! ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ। ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ ॥੧॥ ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ। ਹੇ ਨਾਨਕ! (ਆਖ-) ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨॥੨॥੧੨੯॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement