ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥ ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਕਾਮਣਿ = ਹੇ ਇਸਤ੍ਰੀ! ਤਉ = ਤਦੋਂ । ਮਤੁ = ਮਤਾ। ਬਿਰਥਾ = ਵਿਅਰਥ। ਪਿਰ ਮਨੁ = ਖਸਮ ਦਾ ਮਨ। ਕੀਆ = (ਸਿੰਗਾਰ) ਕੀਤਾ ਹੋਇਆ। ਤਬੋਲ = ਪਾਨ। ਭਾਉ = ਪਿਆਰ।
ਅਰਥ -:ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।
 
ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget