ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਸਤੰਬਰ 2026

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ। ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)। ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥ ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ। ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। ਹੇ ਨਾਨਕ ਜੀ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ! ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥

 

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget