ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥
 
ਸਲੋਕੁ ਮਃ ੩ ॥
ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਮਃ ੩ ॥ ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਪਉੜੀ ॥
 
ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੨।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget