ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-11-2023)

ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ।

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧ll
 
ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।
 
ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਜੀ ਕਹਿੰਦੇ ਹਨ -(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget