ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਸਤੰਬਰ 2026

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ਮਃ ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ ॥੩॥
 
ਪਦ ਅਰਥ: ਭੀੜਹੁ = ਭੀੜ ਤੋਂ, ਮੁਸੀਬਤ ਤੋਂ। ਮੋਕਲਾਈ = ਖ਼ਲਾਸੀ। ਕੀਤੀਅਨੁ = ਕੀਤੀ ਹੈ ਉਸ (ਪ੍ਰਭੂ) ਨੇ। ਕੁਟੰਬੈ ਨਾਲਿ = ਪਰਵਾਰ ਸਮੇਤ। ਸਵਾਰਿਅਨੁ = ਸਵਾਰੇ ਹਨ ਉਸ ਨੇ। ਸਭਾਲਿ = ਚੇਤੇ ਰੱਖ, ਯਾਦ ਕਰ। ਕੰਠਿ = ਗਲ ਨਾਲ। ਲਹੁੜੇ = ਛੋਟੇ, ਅੰਞਾਣੇ। ਪਾਲਿ = ਪਾਲ ਕੇ। ਨਦਰਿ = ਮੇਹਰ ਦੀ ਨਿਗਾਹ ਨਾਲ। ਨਿਹਾਲ = ਤੱਕਦਾ ਹੈ।
ਅਰਥ: (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ। ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ। ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ।1।ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ
 
ਤ੍ਰਿਸ਼ਨਾ ਮੁੱਕ ਜਾਏ।ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ?।2।ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ। ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ।ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ। ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ। ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ। (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ।ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ।3।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, 1 ਦਸੰਬਰ ਨੂੰ ਆਉਣਗੇ ਵਾਪਸ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Embed widget