ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-12-2023)

Amrit vele da Hukamnama: ਰਾਮਕਲੀ ਮਹਲਾ ੫ ॥ਮਹਿਮਾ ਨ ਜਾਨਹਿ ਬੇਦ ॥ਬ੍ਰਹਮੇ ਨਹੀ ਜਾਨਹਿ ਭੇਦ ॥ਅਵਤਾਰ ਨ ਜਾਨਹਿ ਅੰਤੁ ॥ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ਅਪਨੀ ਗਤਿ ਆਪਿ ਜਾਨੈ ॥ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥

Amrit vele da Hukamnama Sri Darbar Sahib Sri Amritsar: ਰਾਮਕਲੀ ਮਹਲਾ ੫ ॥ਮਹਿਮਾ ਨ ਜਾਨਹਿ ਬੇਦ ॥ਬ੍ਰਹਮੇ ਨਹੀ ਜਾਨਹਿ ਭੇਦ ॥ਅਵਤਾਰ ਨ ਜਾਨਹਿ ਅੰਤੁ ॥ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ਅਪਨੀ ਗਤਿ ਆਪਿ ਜਾਨੈ ॥ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ਖੋਜਤ ਹਾਰੇ ਦੇਵ ॥ਦੇਵੀਆ ਨਹੀ ਜਾਨੈ ਮਰਮ ॥ਸਭ ਊਪਰਿ ਅਲਖ ਪਾਰਬ੍ਰਹਮ ॥੨॥ਅਪਨੈ ਰੰਗਿ ਕਰਤਾ ਕੇਲ ॥ਆਪਿ ਬਿਛੋਰੈ ਆਪੇ ਮੇਲ ॥ਇਕਿ ਭਰਮੇ ਇਕਿ ਭਗਤੀ ਲਾਏ ॥ਅਪਣਾ ਕੀਆ ਆਪਿ ਜਣਾਏ ॥੩॥ਸੰਤਨ ਕੀ ਸੁਣਿ ਸਾਚੀ ਸਾਖੀ ॥ਸੋ ਬੋਲਹਿ ਜੋ ਪੇਖਹਿ ਆਖੀ ॥ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥
 
ਮਹਿਮਾ = ਵਡਿਆਈ। ਨ ਜਾਨਹਿ = ਨਹੀਂ ਜਾਣਦੇ {ਬਹੁ-ਵਚਨ}। ਬੇਦ = ਚਾਰੇ ਵੇਦ {ਬਹੁ-ਵਚਨ}। ਬ੍ਰਹਮੇ = ਅਨੇਕਾਂ ਬ੍ਰਹਮਾ {ਬਹੁ-ਵਚਨ}। ਭੇਦ = (ਪਰਮਾਤਮਾ ਦੇ) ਦਿਲ ਦੀ ਗੱਲ। ਗਤਿ = ਹਾਲਤ। ਜਾਨੈ = ਜਾਣਦਾ ਹੈ। ਸੁਣਿ = ਸੁਣ ਕੇ। ਅਵਰ = ਹੋਰਨਾਂ ਪਾਸੋਂ। ਵਖਾਨੈ = (ਜਗਤ) ਬਿਆਨ ਕਰਦਾ ਹੈ ॥੧॥ ਰਹਾਉ ॥ ਸੰਕਰ = ਅਨੇਕਾਂ ਸ਼ਿਵ। ਭੇਵ = ਭੇਦ। ਹਾਰੇ = ਥੱਕ ਗਏ। ਜਾਨੈ = ਜਾਣਦੀ। ਮਰਮ = ਭੇਦ। ਅਲਖ = ਅਲੱਖ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ ॥੨॥ ਅਪਨੈ ਰੰਗਿ = ਆਪਣੀ ਮੌਜ ਵਿਚ। ਕਰਤਾ = ਕਰਦਾ ਰਹਿੰਦਾ ਹੈ। ਕੇਲ = ਖੇਲ, ਕੌਤਕ, ਤਮਾਸ਼ੇ। ਬਿਛੋਰੈ = ਵਿਛੋੜਦਾ ਹੈ। ਆਪੇ = ਆਪ ਹੀ। ਇਕਿ = {ਬਹੁ-ਵਚਨ ਲਫ਼ਜ਼ 'ਇਕ' ਤੋਂ} ਅਨੇਕ ਜੀਵ। ਭਰਮੇ = ਭਰਮ ਵਿਚ ਹੀ। ਕੀਆ = ਪੈਦਾ ਕੀਤਾ ਹੋਇਆ (ਜਗਤ)। ਜਣਾਏ = ਸੂਝ ਦੇਂਦਾ ਹੈ ॥੩॥ ਸਾਚੀ ਸਾਖੀ = ਸਦਾ ਕਾਇਮ ਰਹਿਣ ਵਾਲੀ ਗੱਲ। ਸੋ = ਉਹ ਕੁਝ। ਬੋਲਹਿ = ਬੋਲਦੇ ਹਨ {ਬਹੁ-ਵਚਨ}। ਪੇਖਹਿ = ਵੇਖਦੇ ਹਨ। ਆਖੀ = (ਆਪਣੀਆਂ) ਅੱਖਾਂ ਨਾਲ।
ਲੇਪੁ = ਪ੍ਰਭਾਵ, ਅਸਰ। ਪੁੰਨਿ = ਪੁੰਨ ਨੇ। ਪਾਪਿ = ਪਾਪ ਨੇ।
ਆਪੇ ਆਪਿ = ਆਪਣੇ ਵਰਗਾ ਆਪ ਹੀ ਆਪ ॥੪॥੨੫॥੩੬॥
ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ-ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ। ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ। ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ। ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ ॥੧॥ (ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ।
(ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ ॥੧॥ ਰਹਾਉ ॥ (ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ, ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ। ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ। ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ॥੨॥ (ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ, ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ। ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ। (ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ ॥੩॥ (ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ। ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ। (ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ। ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ ॥੪॥੨੫॥੩੬॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget