ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-01-2024)
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
![Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-01-2024) Amrit vele da Hukamnama Sri Darbar Sahib, Sri Amritsar, 23-Jan-2024 Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-01-2024)](https://feeds.abplive.com/onecms/images/uploaded-images/2024/01/23/a6709a22dcfb60ffced4401ee71252401705967639323700_original.jpg?impolicy=abp_cdn&imwidth=1200&height=675)
ਅੱਜ ਦਾ ਮੁੱਖਵਾਕ (23-01-2024)
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਸਿਹਤ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)