ਸੋਰਠਿ ਮਹਲਾ ੯ ॥

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥


 



ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।

 



ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।


 







( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!







 













 







ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ