ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜਨਵਰੀ 2025

Hukamnama Sahib: ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ

Hukamnama Sahib: ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ
ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਲੁਧਿਆਣਾ ਪੁਲਿਸ ਦੀ ਹਿਰਾਸਤ ਤੋਂ ਫਰਾਰ ਹੋਇਆ ਆਰੋਪੀ, CCTV 'ਚ ਕੈਦ ਹੋਈ ਸਾਰੀ ਘਟਨਾ, ਇੰਝ ਚਕਮਾ ਦੇ ਹੋਇਆ ਰਫੂਚੱਕਰ, ਪਿੱਛਾ ਕਰਦਾ ਪੁਲਿਸ ਮੁਲਾਜ਼ਮ ਮੁੱਧੇ ਮੂੰਹ ਡਿੱਗਿਆ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਜਨਵਰੀ ‘ਚ ਇਸ ਦਿਨ ਸਕੂਲਾਂ ‘ਚ ਹੈ ਛੁੱਟੀ, ਬੱਚਿਆਂ ਦੀ ਮੌਜ ਹੀ ਮੌਜ; ਇੱਥੇ ਵੇਖੋ ਪੂਰੀ ਲਿਸਟ
ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ
ਸੰਗਰੂਰ 'ਚ ਤਹਿਸੀਲਦਾਰ ਰਿਸ਼ਵਤ ਦੇ ਦੋਸ਼ 'ਚ ਗ੍ਰਿਫ਼ਤਾਰ, ਵਿਜੀਲੈਂਸ ਦਾ ਵੱਡਾ ਐਕਸ਼ਨ! 1.45 ਲੱਖ ਬਰਾਮਦ, ਜਾਣੋ ਪੂਰਾ ਮਾਮਲਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (02-01-2026)
Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ
Punjab Weather Today: ਪੰਜਾਬ 'ਚ 6 ਦਿਨਾਂ ਲਈ ਸ਼ੀਤ ਲਹਿਰ ਤੇ ਧੁੰਦ ਦਾ ਅਲਰਟ, ਕੱਲ੍ਹ ਤੋਂ ਤੇਜ਼ ਹਵਾਵਾਂ, ਰਾਤਾਂ ਹੋਣਗੀਆਂ ਹੋਰ ਠੰਡੀ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਦੋਸ਼ੀ ਨੇ ਲਾਈ HC ‘ਚ ਅਗਾਊਂ ਜ਼ਮਾਨਤ ਪਟੀਸ਼ਨ; ਜਾਣੋ ਪੂਰਾ ਮਾਮਲਾ
Punjabi News: ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
ਪੰਜਾਬ 'ਚ ਇੱਕ ਹੋਰ ਸ਼ਖਸ਼ ਹੋਇਆ ਮਾਲੋਮਾਲ, 25 ਲੱਖ ਰੁਪਏ ਦੀ ਲੱਗੀ ਲਾਟਰੀ: ਜਾਣੋ ਕੈਮਰੇ ਸਾਹਮਣੇ ਆਉਣ ਤੋਂ ਕਿਉਂ ਕੀਤਾ ਇਨਕਾਰ...?
Amritpal Singh Mehron Arrest: ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ 'ਚ ਗ੍ਰਿਫਤਾਰ? ਜਲਦ ਲਿਆਂਦਾ ਜਾਏਗਾ ਭਾਰਤ; ਸਾਹਮਣੇ ਆਈ ਵੱਡੀ ਅਪਡੇਟ...
Embed widget