ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (23-09-2024)
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਹਿੰਦੇ ਹਨ, ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement