ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (24-10-2024)
ਸਲੋਕ ਮ: ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥
ਸਲੋਕ ਮ: ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ਮ: ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥
ਅਰਥ : ਹਰੇਕ ਚੀਜ਼ ਪ੍ਰਭੂ ਦੇ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ।ਜੇ ਕੋਈ ਮੂਰਖ ਆਪਣੇ ਆਪ ਨੂੰ (ਵੱਡਾ) ਸਮਝ ਲੈਂਦਾ ਹੈ (ਤਾਂ ਸਮਝੋ) ਉਹ ਅੰਨ੍ਹਾ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ ॥੧॥ ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, (ਸਮਝੋ) ਉਹ ਸੱਚਾ ਜੋਗੀ ਹੈ, ਜਿਸ ਨੂੰ ਜੋਗ ਦੀ ਜਾਚ ਆਈ ਹੈ। ਐਸੇ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ ਪਰ ਸਿਰਫ਼ ਭੇਖ ਕਰ ਕੇ ਜੋਗੀ ਬਨਣ ਵਾਲਾ ਪ੍ਰਭੂ-ਮੇਲ ਨਹੀਂ ਕਰ ਸਕਦਾ। ਹੇ ਨਾਨਕ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਚੰਡੀਗੜ੍ਹ
ਕਾਰੋਬਾਰ
Advertisement