ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਅਕਤੂਬਰ 2026

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
 
ਪਦਅਰਥ:- ਬੋਲੈ—ਆਖਦਾ ਹੈ। ਨਿਰਵਾ—ਨੇੜੇ। ਚਰੈ—ਚੜ੍ਹਦੀਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ—ਖਜੂਰ ਦੇ ਰੁੱਖਉੱਤੇ।1। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ। ਜਿਨਿ—ਜਿਸ (ਮਨੁੱਖ) ਨੇ। ਪਾਇਓ—ਪਾਇਆ ਹੈ, ਲੱਭਾ ਹੈ। ਤਿਨਹਿ—ਤਿਨਹੀ, ਉਸੇ ਨੇ ਹੀ।1।ਰਹਾਉ। ਪੰਡਿਤ—{learned, wise} ਵਿਦਵਾਨ। ਹੋਇ ਕੈ—ਬਣ ਕੇ। ਬਖਾਨੈ—{To dwell at large} ਵਿਸਥਾਰਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ—ਰਾਮ ਨੂੰ ਹੀ।2।
 
ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ(ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀਜ਼ਿੰਦਗੀ ਦਾ ਸਹੀ ਰਾਹ ਹੈ।1।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Embed widget