ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-08-2024)

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥
 
ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥॥
 
ਅਰਥ:ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧।
 
ਮਃ ੩ ॥ ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ ।
 
ਗੁਰੂ ਨਾਨਕ ਜੀਆਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ!!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ!  ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ! ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ!  ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ! ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ
Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ
iPhone 16 ਦੀ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ, ਮਿਲ ਰਿਹੈ ₹5000 ਦਾ ਕੈਸ਼ਬੈਕ, ਚੈੱਕ ਕਰੋ ਆਫਰ, ਡੀਲ ਅਤੇ ਡਿਸਕਾਊਂਟ
iPhone 16 ਦੀ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ, ਮਿਲ ਰਿਹੈ ₹5000 ਦਾ ਕੈਸ਼ਬੈਕ, ਚੈੱਕ ਕਰੋ ਆਫਰ, ਡੀਲ ਅਤੇ ਡਿਸਕਾਊਂਟ
ਪੰਜਾਬ 'ਚ ਨਸ਼ਾ ਤਸਕਰੀ 'ਚ ਸ਼ਾਮਲ Drug Inspector ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
ਪੰਜਾਬ 'ਚ ਨਸ਼ਾ ਤਸਕਰੀ 'ਚ ਸ਼ਾਮਲ Drug Inspector ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
Punjab News: ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹਸਪਤਾਲ 'ਚ ਮੌਤ
Punjab News: ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹਸਪਤਾਲ 'ਚ ਮੌਤ
Embed widget