ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-07-2024)

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥

ਆਸਾ ਮਹਲਾ ੫ ਛੰਤ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
 
ਸੁਭ = ਭਲੀ। ਚਿੰਤਨ = ਸੋਚਾਂ। ਰਮਣ = ਸਿਮਰਨ। ਨਿਰਮਲ = ਪਵਿਤ੍ਰ। ਸਾਧੂ = ਗੁਰੂ। ਨ ਵਿਸਰਉ = ਮੈਂ ਨਾਹ ਭੁੱਲਾਂ। ਭਗਵੰਤ = ਹੇ ਭਗਵਾਨ! ॥੧॥ ਭਿੰਨੀ = ਤ੍ਰੇਲ-ਭਿੱਜੀ। ਰੈਨੜੀਐ = ਸੋਹਣੀ ਰਾਤ ਵਿਚ। ਚਾਮਕਨਿ = ਚਮਕਦੇ ਹਨ। ਜਾਗਹਿ = ਜਾਗਦੇ ਹਨ, ਸੁਚੇਤ ਰਹਿੰਦੇ ਹਨ। ਅਨਦਿਨੋ = ਅਨਦਿਨੁ, ਹਰ ਰੋਜ਼। ਪ੍ਰਭ = ਹੇ ਪ੍ਰਭੂ! ਖਿਨੋ = ਖਿਨੁ, ਰਤਾ ਭਰ ਭੀ। ਤਜਿ = ਤਿਆਗ ਕੇ। ਕਲਮਲਾ = ਪਾਪ। ਜਾਰੇ = ਸਾੜ ਲਏ।
 
ਰਾਗ ਆਸਾ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ। ਛੰਤ।ਹੇ ਭਗਵਾਨ! ਮੈਂ ਸਦਾ ਭਲੀਆਂ ਸੋਚਾਂ ਸੋਚਦਾ ਰਹਾਂ, ਮੈਂ ਗੋਬਿੰਦ ਦਾ ਨਾਮ ਜਪਦਾ ਰਹਾਂ, ਮੈਂ ਗੁਰੂ ਦੀ ਪਵਿਤ੍ਰ ਸੰਗਤ ਕਰਦਾ ਰਹਾਂ। ਨਾਨਾਕ ਆਖਦਾ ਹੈ ਕਿ ਹੇ ਭਗਵਾਨ! (ਮੇਰੇ ਉਤੇ) ਮੇਹਰ ਕਰ, ਮੈਂ ਇਕ ਘੜੀ ਵਾਸਤੇ ਭੀ ਤੇਰਾ ਨਾਮ ਨਾਹ ਭੁੱਲਾਂ ॥੧॥ ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)। ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget