ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-10-2024)

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ} ਜਿਸ ਪਾਸੋਂ। ਜਾਪੈ = ਸਮਝੀਦਾ ਹੈ। ਤਥੁ = ਅਸਲੀਅਤ ॥੧॥ ਦੇਇ = ਦੇਂਦਾ ਹੈ। ਹੰਤਾ = ਨਾਸ ਕਰਨ ਵਾਲਾ ॥
 
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥ ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ। ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ॥ ਰਹਾਉ॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget