ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥



 



ਖੋਜਤ ਫਿਰਹਿ = ਲੱਭਦੇ ਫਿਰਦੇ ਹਨ। ਪ੍ਰਾਣ ਅਧਾਰੇ ਰਾਮ = ਜਿੰਦ ਦੇ ਆਸਰੇ ਪ੍ਰਭੂ ਨੂੰ। ਤਾਣੁ = ਤਾਕਤ, ਬਲ। ਤਨੁ = ਸਰੀਰ। ਖੀਨ = ਲਿੱਸਾ, ਕਮਜ਼ੋਰ। ਪ੍ਰਭ = ਹੇ ਪ੍ਰਭੂ! ਮਇਆ = ਦਇਆ। ਧਾਰੇ = ਧਾਰਿ, ਧਾਰ ਕੇ। ਲੜਿ = ਲੜ ਨਾਲ। ਜਪਉ = ਜਪਉਂ, ਮੈਂ ਜਪਾਂ। ਸੁਆਮੀ = ਹੇ ਸੁਆਮੀ! ਪੇਖੇ = ਪੇਖਿ, ਵੇਖ ਕੇ। ਜੀਜੀਐ = ਜੀਊ ਪਈਦਾ ਹੈ। ਨਿਹਚਲ = ਸਦਾ ਕਾਇਮ ਰਹਿਣ ਵਾਲੇ! ਪ੍ਰਾਨ ਪਿਆਰੇ = ਹੇ ਜਿੰਦ ਤੋਂ ਪਿਆਰੇ ॥੧॥



 



ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ ਲਾ ਲੈ। ਹੇ ਮੇਰੇ ਸੁਆਮੀ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਸਭ ਤਾਕਤਾਂ ਦੇ ਮਾਲਕ! ਹੇ ਸਰਬ-ਵਿਆਪਕ! ਹੇ ਸਦਾ ਅਟੱਲ ਰਹਿਣ ਵਾਲੇ! ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ( ਗੁਰੂ ਨਾਨਕ ਜੀ ਕਹਿੰਦੇ ਹਨ) ਨਾਨਕ ਬੇਨਤੀ ਕਰਦਾ ਹੈ ਕਿ ਹੇ ਜਿੰਦ ਤੋਂ ਪਿਆਰੇ, ਮੇਹਰ ਕਰ ਕੇ ਮੈਨੂੰ ਆ ਮਿਲ! ॥੧॥

 



 


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।