ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥
 
(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget