ਪੜਚੋਲ ਕਰੋ
Advertisement
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (26-07-2024)
ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥
ਸਲੋਕੁ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥
ਵਾਹੁ ਵਾਹੁ ਬਾਣੀ = ਸਿਫ਼ਤ-ਸਾਲਾਹ ਦੀ ਬਾਣੀ। ਸਚੁ ਹੈ = ਪ੍ਰਭੂ ਦਾ ਰੂਪ।
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ 'ਵਾਹ ਵਾਹ' ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) 'ਵਾਹੁ ਵਾਹੁ' ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ। ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement