ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
 
ਅਰਥ : ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ ॥੧॥ ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ ॥੧॥ ਰਹਾਉ ॥ ਨਰਪਤਿ = ਰਾਜੇ। ਮਾਣਹਿ = ਮਾਣਦੇ ਹਨ। ਪਕੜਿ = ਫੜ ਕੇ। ਸਭਿ = ਸਾਰੇ। ਕਲਘਾ = ਕਾਲ, ਮੌਤ, ਆਤਮਕ ਮੌਤ। ਸਿਰਿ = ਸਿਰ ਉਤੇ। ਹਥ = ਹੱਥਾਂ ਵਿਚ {ਬਹੁ-ਵਚਨ}। ਫਲਘਾ = ਫਲ, ਕਰਮਾਂ ਦਾ ਫਲ ॥੨॥ ਕਿਰਮ = ਕੀੜੇ, ਨਿਮਾਣੇ ਜੀਵ। ਸਰਣਾਗਤਿ = ਸਰਨ ਆਏ ਹਾਂ। ਪੁਰਖ = ਹੇ ਸਰਬ-ਵਿਆਪਕ! ਪ੍ਰਤਿਪਲਘਾ = ਹੇ ਪ੍ਰਤਿਪਾਲ! ਹੇ ਪਾਲਣਹਾਰ! ਲੋਚ = ਤਾਂਘ। ਪੂਰਿ = ਪੂਰੀ ਕਰ। ਤੁਮਘਾ = ਤੇਰਾ ॥੩॥ ਪ੍ਰਭ = ਹੇ ਪ੍ਰਭੂ! ਕਉ = ਨੂੰ। ਮੋ ਕਉ = ਮੈਨੂੰ। ਨਿਮਘਾ = ਨਿਮਖ ਭਰ, ਛਿਨ ਭਰ ਲਈ {निमेष = ਅੱਖ ਝਮਕਣ ਜਿਤਨਾ ਸਮਾ}। ਵਿਟਹੁ = ਤੋਂ। ਘੁਮਘਾ = ਕੁਰਬਾਨ ॥੪॥੨॥
 
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ ਰਹਾਉ ॥
 
ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ॥੨॥ ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀਂ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀਂ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ॥੩॥ ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! (ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ॥੪॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
Embed widget