ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-02-2024)

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

AMRITVELE DA HUKAMNAMA: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
 
ਪਦਅਰਥ: ਹੀਅਰੈ = ਹਿਰਦੇ ਵਿਚ। ਗੁਰਿ = ਗੁਰੂ ਨੇ। ਮੇਰੈ ਮਾਥਾ = ਮੇਰੈ ਮਾਥੈ, ਮੇਰੇ ਮੱਥੇ ਉੱਤੇ। ਕਿਲਬਿਖ = ਪਾਪ। ਰਿਨੁ = ਕਰਜ਼ਾ, ਵਿਕਾਰਾਂ ਦਾ ਭਾਰ।੧।ਮਨ = ਹੇ ਮਨ! ਸਭਿ = ਸਾਰੇ। ਅਰਥਾ = ਪਦਾਰਥ। ਦ੍ਰਿੜਾਇਆ = ਪੱਕਾ ਕਰ ਦਿੱਤਾ। ਬਿਰਥਾ = ਵਿਅਰਥ।ਰਹਾਉ।ਮੂੜ = ਮੂਰਖ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਤੇ = ਉਹ {ਬਹੁ-ਵਚਨ}। ਸਾਧੂ = ਗੁਰੂ। ਅਕਥਾ = ਨਿਸਫਲ, ਅਕਾਰਥ।੨।
ਪਗ = ਪੈਰ, ਚਰਨ। ਸਫਲਿਓ = ਕਾਮਯਾਬ। ਸਨਾਥਾ = ਖਸਮ ਵਾਲੇ। ਮੋ ਕਉ = ਮੈਨੂੰ। ਕਉ = ਨੂੰ। ਕੀਜੈ = ਬਣਾ ਲੈ। ਜਗੰਨਾਥਾ = ਹੇ ਜਗਤ ਦੇ ਨਾਥ!।੩।ਕਿਉ = ਕਿਵੇਂ? ਚਾਲਹ = ਅਸੀ ਚੱਲੀਏ। ਮਾਰਗਿ = ਰਸਤੇ ਉਤੇ। ਪੰਥਾ = ਪੰਥਿ, ਰਸਤੇ ਉਤੇ। ਗੁਰ = ਹੇ ਗੁਰੂ! ਅੰਚਲੁ = ਪੱਲਾ। ਮਿਲੰਥਾ = ਮਿਲ ਕੇ।੪।
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਈ 2026

ਵੀਡੀਓਜ਼

ਧੀਆਂ ਨੂੰ Sports ‘ਚ ਵੱਡੇ ਮੌਕੇ ਦੇਣ ਦੀ ਮੰਗ ਤੇਜ਼
ਪੰਜਾਬ ਦੀਆਂ ਖੇਡਾਂ ਲਈ ₹1790 ਕਰੋੜ ਦਾ ਬਜਟ! CM ਮਾਨ ਦਾ ਵੱਡਾ ਐਲਾਨ
ਪੰਜਾਬ ਦੀ ਹਾਲਤ ਵੇਖ ਕੇ ਅਫਸੋਸ ਹੁੰਦਾ! ਹਰਸਿਮਰਤ ਬਾਦਲ ਦਾ ਵੱਡਾ ਬਿਆਨ
ਜੋ ਪੰਜਾਬ ਨਾਲ ਧੋਖਾ ਕਰੇਗਾ, ਉਸਦੀ ਖੈਰ ਨਹੀਂ! ਵੱਡਾ ਸਿਆਸੀ ਐਲਾਨ Viral
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਰਾਜ ਸਭਾ ਮੈਂਬਰ ਅਸਤੀਫ਼ੇ ਤੋਂ ਬਾਅਦ ਭਾਜਪਾ 'ਚ ਹੋਏ ਸ਼ਾਮਲ; ਵਾਇਰਲ ਤਸਵੀਰਾਂ ਨੇ ਰਾਜਨੀਤੀ 'ਚ ਮਚਾਈ ਹਲਚਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਰਾਜ ਸਭਾ ਮੈਂਬਰ ਅਸਤੀਫ਼ੇ ਤੋਂ ਬਾਅਦ ਭਾਜਪਾ 'ਚ ਹੋਏ ਸ਼ਾਮਲ; ਵਾਇਰਲ ਤਸਵੀਰਾਂ ਨੇ ਰਾਜਨੀਤੀ 'ਚ ਮਚਾਈ ਹਲਚਲ...
Punjab News: ਪੰਜਾਬ ਨਗਰ ਨਿਗਮ ਚੋਣਾਂ ਵਿਚਾਲੇ ਭੱਖਿਆ ਮਾਹੌਲ, ਕਾਂਗਰਸੀ ਉਮੀਦਵਾਰ ਦੇ ਤੋੜੇ ਹੱਥ-ਪੈਰ; 'ਆਪ' ਵਿਧਾਇਕ ਦੇ ਸਮਰਥਕਾਂ 'ਤੇ ਹਮਲੇ ਦਾ ਦੋਸ਼...
ਪੰਜਾਬ ਨਗਰ ਨਿਗਮ ਚੋਣਾਂ ਵਿਚਾਲੇ ਭੱਖਿਆ ਮਾਹੌਲ, ਕਾਂਗਰਸੀ ਉਮੀਦਵਾਰ ਦੇ ਤੋੜੇ ਹੱਥ-ਪੈਰ; 'ਆਪ' ਵਿਧਾਇਕ ਦੇ ਸਮਰਥਕਾਂ 'ਤੇ ਹਮਲੇ ਦਾ ਦੋਸ਼...
ਪੰਜਾਬ ਚੋਣਾਂ ਦੀ ਵੋਟਿੰਗ ਜਾਰੀ, ਬੈਲੇਟ ਪੇਪਰ ਤੋਂ ਵੋਟ ਪਾ ਰਹੇ ਲੋਕ; ਪੋਲਿੰਗ 'ਤੇ ਇਨ੍ਹਾਂ ਚੀਜ਼ਾਂ ਦੀ ਪਾਬੰਦੀ
ਪੰਜਾਬ ਚੋਣਾਂ ਦੀ ਵੋਟਿੰਗ ਜਾਰੀ, ਬੈਲੇਟ ਪੇਪਰ ਤੋਂ ਵੋਟ ਪਾ ਰਹੇ ਲੋਕ; ਪੋਲਿੰਗ 'ਤੇ ਇਨ੍ਹਾਂ ਚੀਜ਼ਾਂ ਦੀ ਪਾਬੰਦੀ
ਖੰਨਾ 'ਚ ਵੋਟਿੰਗ ਸ਼ੁਰੂ ਹੁੰਦਿਆਂ ਹੀ AAP-ਕਾਂਗਰਸ ਸਮਰਥਕਾਂ 'ਚ ਬਹਿਸ, ਆਪਸ 'ਚ ਭਿੜੇ; ਭੱਖਿਆ ਮਾਹੌਲ
ਖੰਨਾ 'ਚ ਵੋਟਿੰਗ ਸ਼ੁਰੂ ਹੁੰਦਿਆਂ ਹੀ AAP-ਕਾਂਗਰਸ ਸਮਰਥਕਾਂ 'ਚ ਬਹਿਸ, ਆਪਸ 'ਚ ਭਿੜੇ; ਭੱਖਿਆ ਮਾਹੌਲ
Gold Silver Price Today: ਧੜੰਮ ਡਿੱਗਣ ਤੋਂ ਬਾਅਦ ਫਿਰ ਚੜ੍ਹੇ ਚਾਂਦੀ ਦੇ ਰੇਟ, 4300 ਰੁਪਏ ਹੋਈ ਮਹਿੰਗੀ; ਜਾਣੋ 24K, 22K, 18K ਸਣੇ 10 ਗ੍ਰਾਮ ਸੋਨਾ ਕਿੰਨਾ ਸਸਤਾ?
ਧੜੰਮ ਡਿੱਗਣ ਤੋਂ ਬਾਅਦ ਫਿਰ ਚੜ੍ਹੇ ਚਾਂਦੀ ਦੇ ਰੇਟ, 4300 ਰੁਪਏ ਹੋਈ ਮਹਿੰਗੀ; ਜਾਣੋ 24K, 22K, 18K ਸਣੇ 10 ਗ੍ਰਾਮ ਸੋਨਾ ਕਿੰਨਾ ਸਸਤਾ?
ਜਲੰਧਰ 'ਚ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਅੱਜ, ਬੂਥਾਂ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ; 341 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
ਜਲੰਧਰ 'ਚ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਅੱਜ, ਬੂਥਾਂ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ; 341 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ, 16ਵੀਂ ਵਾਰ ਜੇਲ੍ਹ ਤੋਂ ਆਇਆ ਬਾਹਰ
ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲ, 16ਵੀਂ ਵਾਰ ਜੇਲ੍ਹ ਤੋਂ ਆਇਆ ਬਾਹਰ
ਬਹੁਤ ਘੱਟ ਵਿਆਜ 'ਤੇ ਖੇਤੀ ਲਈ ਮਿਲੇਗਾ ਲੋਨ, ਬਿਨਾਂ ਗਾਰੰਟੀ ਤੋਂ ਇਦਾਂ ਕਰੋ ਅਪਲਾਈ, ਜਾਣੋ ਪੂਰਾ ਪ੍ਰੋਸੈਸ
ਬਹੁਤ ਘੱਟ ਵਿਆਜ 'ਤੇ ਖੇਤੀ ਲਈ ਮਿਲੇਗਾ ਲੋਨ, ਬਿਨਾਂ ਗਾਰੰਟੀ ਤੋਂ ਇਦਾਂ ਕਰੋ ਅਪਲਾਈ, ਜਾਣੋ ਪੂਰਾ ਪ੍ਰੋਸੈਸ
Embed widget