ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥

ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈ ਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥੪॥੧॥
 
ਪਦਅਰਥ: ਧ੍ਰਿਗੁ = {धिक् = Fie! Shame!} ਲਾਹਨਤ, ਫਿਟਕਾਰ। ਕਾਪੜੁ = ਕੱਪੜਾ। ਅੰਗਿ = ਸਰੀਰ ਉਤੇ। ਕੁਟੰਬ = ਪਰਵਾਰ। ਸਹਿਤ = ਸਮੇਤ। ਸਿਉ = ਨਾਲ, ਸਮੇਤ। ਜਿਤੁ = ਜਿਸ (ਸਰੀਰ) ਦੀ ਰਾਹੀਂ। ਹੁਣਿ = ਇਸ ਜਨਮ ਵਿਚ। ਹਾਥਿ = ਹੱਥ ਵਿਚ। ਅਹਿਲਾ = ਬਹੁਤ ਕੀਮਤੀ।੧।
ਭਾਉ = ਪਿਆਰ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ, ਮਾਇਆ ਦਾ ਮੋਹ। ਨ ਦੇਈ ਲਾਗਣਿ = ਲੱਗਣ ਨਹੀਂ ਦੇਂਦਾ। ਜਿਨਿ = ਜਿਸ (ਦੂਜੇ ਭਾਵ) ਨੇ। ਜਗ ਜੀਵਨ = ਜਗਤ ਦੀ ਜਿੰਦ। ਤੈ = ਤੂੰ {ਲਫ਼ਜ਼ 'ਤੂੰ' ਅਤੇ 'ਤੈ' ਵਿਚ ਫ਼ਰਕ ਸਮਝਣ ਲਈ ਵੇਖੋ 'ਗੁਰਬਾਣੀ ਵਿਆਕਰਣ'}। ਨਿਵਾਰੇ = ਦੂਰ ਕਰ ਦਿੱਤੇ।੧।ਰਹਾਉ।ਦਇਆ ਪਤਿ = ਦਇਆ ਦਾ ਮਾਲਕ। ਏਹਿ = {ਲਫ਼ਜ਼ 'ਏਹ' ਤੋਂ ਬਹੁ-ਵਚਨ}। ਮੁਕਤ = ਮਾਇਆ ਦੇ ਮੋਹ ਤੋਂ ਆਜ਼ਾਦ। ਬੰਧ = ਮੋਹ ਵਿਚ ਬੱਝੇ ਹੋਏ। ਸਭਿ = ਸਾਰੇ। ਵਖਾਣੇ = ਬਿਆਨ ਕਰਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ।੨।ਜਨੁ = ਮਨੁੱਖ। ਲਿਵ = ਸੁਰਤਿ। ਨਾਲੇ = ਨਾਲ। ਗਹਣ = ਡੂੰਘੀ। ਗਤਿ = ਆਤਮਕ ਅਵਸਥਾ। ਸਚੈ = ਸਦਾ ਕਾਇਮ ਰਹਿਣ ਵਾਲੇ ਨੇ। ਭਰਮਿ = ਭਟਕਣਾ ਵਿਚ। ਭੁਲਾਣੇ = ਭੁੱਲੇ ਹੋਏ, ਕੁਰਾਹੇ ਪਏ ਹੋਏ। ਕਹੀਅਹਿ = ਕਹੇ ਜਾਂਦੇ ਹਨ। {ਕਹੀਐ = ਕਿਹਾ ਜਾਂਦਾ ਹੈ}। ਉਰਵਾਰਿ = (ਸੰਸਾਰ = ਸਮੁੰਦਰ ਦੇ) ਉਰਲੇ ਪਾਸੇ।੩।ਜਿਸ ਨੋ = {ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਨਦਰਿ = ਨਿਗਾਹ। ਸਮ੍ਹ੍ਹਾਲੇ = ਹਿਰਦੇ ਵਿਚ ਵਸਾਂਦਾ ਹੈ। ਨਿਸਤਾਰੇ = ਪਾਰ ਲੰਘਾ ਲੈਂਦਾਹੈ। ਮਸਤਕਿ = ਮੱਥੇ ਉਤੇ। ਕਾਲਹਿ = ਕਾਲ ਨੂੰ, ਮੌਤ ਨੂੰ, ਮੌਤ ਦੇ ਸਹਿਮ ਨੂੰ, ਆਤਮਕ ਮੌਤ ਨੂੰ। ਮਾਰਿ = ਮਾਰ ਕੇ। ਬਿਦਾਰੇ = ਨਾਸ ਕਰ ਦੇਂਦਾ ਹੈ।੪।
ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ। ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।
 
ਰਹਾਉ।ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧।ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ
 
ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨।ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚ ਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩।(ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤ ਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰ ਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget