ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧ll
 
ਬਛਰੈ = ਵੱਛੇ ਨੇ। ਥਨਹੁ = ਥਣਾਂ ਤੋਂ (ਹੀ)। ਬਿਟਾਰਿਓ = ਜੂਠਾ ਕਰ ਦਿੱਤਾ। ਭਵਰਿ = ਭਵਰ ਨੇ। ਮੀਨਿ = ਮੀਨ ਨੇ, ਮੱਛੀ ਨੇ ॥੧॥ ਮਾਈ = ਹੇ ਮਾਂ! ਕਹਾ = ਕਿਥੋਂ? ਲੈ = ਲੈ ਕੇ। ਚਰਾਵਉ = ਮੈਂ ਭੇਟ ਕਰਾਂ। ਅਨੂਪੁ = {ਅਨ-ਊਪੁ} ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ। ਨ ਪਾਵਉ = ਮੈਂ ਹਾਸਲ ਨਹੀਂ ਕਰ ਸਕਾਂਗਾ ॥੧॥ ਮੈਲਾਗਰ = {ਮਲਯ-ਅਗਰ} ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ ਬੂਟੇ।। ਬੇਰ੍ਹੇ = ਵੇੜ੍ਹੇ ਹੋਏ, ਲਪੇਟੇ ਹੋਏ। ਭੁਇਅੰਗਾ = ਸੱਪ। ਬਿਖੁ = ਜ਼ਹਿਰ। ਇਕ ਸੰਗਾ = ਇਕੱਠੇ ॥੨॥ ਦੀਪ = ਦੀਵਾ। ਨਈਬੇਦ = {ਸੰ. नैवेद्य An offering of eatables presented to deity or idol} ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ ਚੀਜ਼ਾਂ ਦੀ ਭੇਟਾ। ਬਾਸਾ = ਬਾਸਨਾ, ਸੁਗੰਧੀ ।
 
ਰਾਗ ਗੂਜਰੀ, ਘਰ ੩ ਵਿੱਚ ਭਗਤ ਰਵਿਦਾਸ ਜੀ ਦੀ ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥ ਰਹਾਉ॥ ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ॥੨॥ ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ॥੩॥ (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ।੪। ਰਵਿਦਾਸ ਜੀ ਕਹਿੰਦੇ ਹਨ -(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ?।੫।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget