ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-08-2024)

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥
 
ਪਦਅਰਥ: ਨਿਰੰਜਨੁ = {ਨਿਰ = ਅੰਜਨੁ} ਮਾਇਆ ਦੀ ਕਾਲਖ ਤੋਂ ਪਰੇ ਰੱਖਣ ਵਾਲਾ। ਨਾਮੁ ਨਰਾਇਣ = ਪਰਮਾਤਮਾ ਦਾ ਨਾਮ। ਨੀਰਿ = {ਕ੍ਰਿਆ} (ਆਪਣੇ ਹਿਰਦੇ ਵਿਚ) ਸਿੰਜ। ਰਸਨਾ = ਜੀਭ (ਨਾਲ) । ਬਿਲਾਇਣ = ਦੂਰ ਹੋ ਜਾਂਦੇ ਹਨ।੧।ਰਹਾਉ।ਘਟਿ ਘਟਿ = ਹਰੇਕ ਘਟ ਵਿਚ, ਹਰੇਕ ਸਰੀਰ ਵਿਚ। ਨਰਕਿ = ਨਰਕ ਵਿਚ। ਨ ਜਾਹਿ = ਨਹੀਂ ਜਾਂਦੇ। ਸੇਵਿ = ਸਿਮਰ ਕੇ।੧।ਅਧਾਰ = ਆਸਰਾ। ਬੋਹਿਥ = ਜਹਾਜ਼। ਭਾਗਿ = ਭੱਜ ਕੇ। ਪਲਾਇਣ = ਦੌੜ (ਲਾ ਦੇਂਦਾ ਹੈ) । ਭਾਨੇ = ਭੰਨ ਦੇਂਦਾ ਹੈ। ਦੰਤ ਡਾਇਣ = (ਮਾਇਆ) ਡੈਣ ਦੇ ਦੰਦ।੨।
 
ਸਦ ਸਦ = ਸਦਾ ਸਦਾ। ਬਖਸਿੰਦ = ਬਖ਼ਸ਼ਣ ਵਾਲਾ। ਕੀਨੇ = ਪੈਦਾ ਕਰ ਦਿੱਤੇ। ਕੋ = ਦਾ।੩। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਬਾਰੰਬਾਰ = ਮੁੜ ਮੁੜ। ਬਸਤੁ = ਚੀਜ਼। ਅਗੋਚਰ = {ਅ = ਗੋ = ਚਰ। ਗੋ = ਇੰਦਰੇ। ਚਰ = ਪਹੁੰਚ} ਇੰਦਰਿਆਂ ਦੀ ਪਹੁੰਚ ਤੋਂ ਪਰੇ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਲਹੀ = ਲੱਭ ਲਈ। ਦਾਸ = ਦਾਸਾਂ ਨੇ। ਗਹੀ = ਪਕੜੀ, ਫੜੀ। ਓਟ = ਆਸਰਾ।੪।
 
 ਅਰਥ: ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ। (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ। ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ। ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ। ਨਾਰਾਇਣ (ਦਾ ਨਾਮ ਮਾਇਆ) ਡੈਣ ਦੇ ਦੰਦ ਭੰਨ ਦੇਂਦਾ ਹੈ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ। ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ। ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ। ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ।੪।੧੭।੧੯।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget