ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਗਸਤ 2026

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
 
ਅਰਥ:ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥
 
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਗੁਰੂ ਨਾਨਕ ਜੀ ਆਪਣੇ ਆਪ ਨੂੰ ਆਖਦੇ ਹਨ, ਹੇ ਨਾਨਕ ! - ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget