ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਫਰਵਰੀ 2025

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁੋਪਾਲਾ ॥੪॥੧੦॥

ਪਦਅਰਥ: ਖੋਜਤ = ਖੋਜਦਿਆਂ। ਖੋਜਿ = ਖੋਜ ਕੇ। ਤਤੁ = ਅਸਲੀਅਤ। ਸਾਰਾ = ਸ੍ਰੇਸ਼ਟ। ਕਿਲਬਿਖ = ਪਾਪ। ਨਿਮਖ = ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ = ਗੁਰੂ ਦੀ ਸ਼ਰਨ ਪੈ ਕੇ।੧।ਪੁਰਖ ਗਿਆਨੀ = ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ! ਸੁਣਿ ਸੁਣਿ = ਮੁੜ ਮੁੜ ਸੁਣ ਕੇ। ਤ੍ਰਿਪਤਿ = ਰਜੇਵਾਂ, ਸੰਤੋਖ। ਸਾਧੂ = ਗੁਰੂ। ਅੰਮ੍ਰਿਤ ਬਾਨੀ = ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ।ਰਹਾਉ।ਮੁਕਤਿ = (ਮਾਇਆ ਦੇ ਮੋਹ ਤੋਂ) ਖ਼ਲਾਸੀ। ਭੁਗਤਿ = (ਆਤਮਾ ਦੀ) ਖ਼ੁਰਾਕ। ਜੁਗਤਿ = ਜੀਊਣ ਦਾ ਸੁਚੱਜਾ ਢੰਗ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ। ਕਉ = ਨੂੰ। ਪੂਰਨ = ਸਰਬ = ਵਿਆਪਕ। ਬਿਧਾਤਾ = ਕਰਤਾਰ।੨।ਸ੍ਰਵਣੀ = ਕੰਨਾਂ ਨਾਲ। ਰਸਨਾ = ਜੀਭ (ਨਾਲ) । ਸੋਈ = ਉਹ (ਪ੍ਰਭੂ) ਹੀ। ਕਰਣ ਕਾਰਣ = ਜਗਤ ਦਾ ਮੂਲ। ਜਾ ਤੇ = ਜਿਸ ਤੋਂ, ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ।੩।ਭਾਗਿ = ਕਿਸਮਤ ਨਾਲ। ਕਿਰਪਾਲਾ = ਹੇ ਕਿਰਪਾਲ! ਗਾਵੈ = ਗਾਉਂਦਾ ਰਹੇ। ਗੁੋਪਾਲਾ= {ਅਸਲ ਲਫ਼ਜ਼ 'ਗੋਪਾਲਾ' ਹੈ, ਇਥੇ 'ਗੁਪਾਲਾ' ਪੜ੍ਹਨਾ ਹੈ} ਹੇ ਗੁਪਾਲ!।੪।
ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget