ਪੜਚੋਲ ਕਰੋ
Advertisement
(Source: ECI/ABP News/ABP Majha)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-07-2024)
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥
ਕਾਟੈ = ਕੱਟਦਾ ਹੈ
। ਜਾ ਕੈ ਹਾਥ = ਜਿਸ ਦੇ ਹੱਥਾਂ ਵਿਚ। ਅਵਰ ਕਰਮ = ਹੋਰ ਕੰਮਾਂ ਦੀ ਰਾਹੀਂ। ਨਾਥ = ਹੇ ਨਾਥ! ॥੧॥ ਤਉ = ਤੇਰੀ। ਸਰਣਾਗਤਿ = ਸਰਣ-ਆਗਤਿ, ਸਰਣ ਆਉਣ ਵਾਲਾ। ਮਾਧਵੇ = {ਮਾ = ਮਾਇਆ, ਲੱਛਮੀ। ਧਵ = ਪਤੀ} ਹੇ ਮਾਧਵੇ! ਹੇ ਮਾਇਆ ਦੇ ਪਤੀ! ਹੇ ਪ੍ਰਭੂ! ਦਇਆਲ = ਹੇ ਦਇਆ ਦੇ ਘਰ! ਸੰਸਾਰ ਤੇ = ਸੰਸਾਰ ਤੋਂ, ਸੰਸਾਰ ਦੇ ਮੋਹ ਤੋਂ। ਰਾਖੈ = ਰੱਖਿਆ ਕਰਦਾ ਹੈ। ਗੋਪਾਲ = ਸ੍ਰਿਸ਼ਟੀ ਦਾ ਪਾਲਕ ਪ੍ਰਭੂ ॥੧॥ ਇਨ੍ਹ੍ਹ ਮਹਿ = ਇਹਨਾਂ ਵਿਚ {ਨੋਟ: ਅੱਖਰ 'ਨ' ਦੇ ਹੇਠ ਅੱਧਾ 'ਹ' ਹੈ}। ਝੂਠੁ = ਨਾਸਵੰਤ, ਜਿਸ ਨਾਲ ਸਾਥ ਸਦਾ ਨਹੀਂ ਰਹਿ ਸਕਦਾ। ਮਨਿ = ਮਨ ਵਿਚ। ਨ ਜਾਨਾ = ਨਹੀਂ ਪਛਾਣਿਆ, ਸਾਂਝ ਨਹੀਂ ਪਾਈ ॥੨॥
ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ
। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਈਪੀਐਲ
ਕ੍ਰਿਕਟ
ਪੰਜਾਬ
ਦੇਸ਼
Advertisement