ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਮਈ 2026

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
 
ਸਿਉ = ਨਾਲ। ਅੰਤਰੁ = ਅੰਦਰਲਾ। ਬੇਧਿਆ = ਵਿੱਝ ਗਿਆ। ਨੀਰ = ਪਾਣੀ ॥੧॥ ਪ੍ਰਭ = ਹੇ ਪ੍ਰਭੂ! ਹਰਿ = ਹੇ ਹਰੀ! ਨਾਈ = ਵਡਿਆਈ, ਸਿਫ਼ਤ-ਸਾਲਾਹ। ਹਉ = ਮੈਂ। ਅੰਤਰਿ = ਅੰਦਰ, ਦਿਲ ਵਿਚ {ਲਫ਼ਜ਼ 'ਅੰਤਰੁ' ਅਤੇ 'ਅੰਤਰਿ' ਦਾ ਫ਼ਰਕ ਚੇਤੇ ਰੱਖਣਾ}। ਮੰਗਾ = ਮੰਗਾਂ, ਮੈਂ ਮੰਗਦਾ ਹਾਂ ॥ ਚਾਤ੍ਰਿਕੁ = ਪਪੀਹਾ। ਗੁਰਮੁਖਿ = ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸੁਖ ਜਲੁ = ਆਤਮਕ ਆਨੰਦ ਦੇਣ ਵਾਲਾ ਨਾਮ-ਜਲ। ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਭਾਇ = ਪ੍ਰੇਮ ਦੀ ਰਾਹੀਂ। ਸੁਭਾਈ = ਸ੍ਰੇਸ਼ਟ ਪਿਆਰ ਦੀ ਰਾਹੀਂ ॥੨॥
 
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ॥ ਰਹਾਉ॥
 
ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥ ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ। ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ।੩।
 
ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ। ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ।੪।੮।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget