ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (28-10-2024)

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
 
ਪਦਅਰਥ:- ਸਤਿ—ਸਦਾ-ਥਿਰ ਰਹਿਣ ਵਾਲਾ।
 
ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2।
 
(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਜੁਲਾਈ 2026

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget