Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-12-2024
Hukamnama Sahib: ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥
Hukamnama Sahib: ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥
(ਹੇ ਭਾਈ!) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ। (ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ ਨਹੀਂ ਕਰਨਾ ਚਾਹੀਦਾ। ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ। (ਹੇ ਭਾਈ!) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ ਵੱਖਰਾ) ਨਾਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ। ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ ਹੈ (ਤੇ ਵਿਕਾਰਾਂ ਦਾ ਜ਼ੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ। ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ। ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਵਿਛਾ ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ ਨੂੰ ਬਚਾਣ ਦੇ ਸਮਰੱਥ ਹੈ)।੧।
( Waheguru Ji Ka Khalsa, Waheguru Ji Ki Fathe )
Sewadaar 9873626789
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!