ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
 
ਪਦਅਰਥ: ਮਿਠ ਬੋਲੜਾ = ਮਿੱਠੇ ਬੋਲ ਬੋਲਣ ਵਾਲਾ। ਮੋਰਾ = ਮੇਰਾ। ਹਉ = ਹਉਂ, ਮੈਂ। ਸੰਮਲਿ = ਚੇਤਾ ਕਰ ਕਰ ਕੇ। ਕਉਰਾ = ਕੌੜਾ (ਬੋਲ) । ਬੋਲਿ ਨ ਜਾਨੈ = ਬੋਲਣਾ ਜਾਣਦਾ ਹੀ ਨਹੀਂ। ਅਉਗਣੁ ਕੋ = ਕੋਈ ਭੀ ਔਗੁਣ। ਚਿਤਾਰੇ = ਚੇਤੇ ਰੱਖਦਾ। ਪਤਿਤ ਪਾਵਨੁ = ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ। ਸਦਾਏ = ਅਖਵਾਂਦਾ ਹੈ। ਤਿਲੁ = ਰਤਾ ਭਰ ਭੀ। ਭੰਨੈ = ਭੰਨਦਾ, ਵਿਅਰਥ ਜਾਣ ਦੇਂਦਾ। ਘਾਲੇ = ਕੀਤੀ ਘਾਲ ਨੂੰ, ਕਿਸੇ ਦੀ ਕੀਤੀ ਮਿਹਨਤ ਨੂੰ। ਘਟ = ਸਰੀਰ। ਨੇਰੈ ਹੀ ਤੇ ਨੇਰਾ = ਨੇੜੇ ਤੋਂ ਨੇੜੇ, ਬਹੁਤ ਹੀ ਨੇੜੇ। ਸਰਣਾਗਤਿ = ਸਰਨ ਵਿਚ ਆਇਆ ਰਹਿੰਦਾ ਹੈ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।੧।
 
ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ (ਕਿ ਉਸ ਦਾ ਕਦੇ ਕੌੜਾ ਬੋਲ ਬੋਲਿਆ ਯਾਦ ਆ ਜਾਏ, ਪਰ) ਉਹ ਕਦੇ ਭੀ ਕੌੜਾ ਬੋਲ ਨਹੀਂ ਬੋਲਦਾ।ਹੇ ਭਾਈ! ਉਹ ਸਾਰੇ ਗੁਣਾਂ ਨਾਲ ਭਰਪੂਰ ਭਗਵਾਨ ਕੌੜਾ (ਖਰਵਾ) ਬੋਲਣਾ ਜਾਣਦਾ ਹੀ ਨਹੀਂ, (ਕਿਉਂਕਿ ਉਹ ਸਾਡਾ) ਕੋਈ ਭੀ ਔਗੁਣ ਚੇਤੇ ਹੀ ਨਹੀਂ ਰੱਖਦਾ। ਉਹ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ-ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਦੱਸਿਆ ਜਾਂਦਾ ਹੈ, (ਅਤੇ ਉਹ ਕਿਸੇ ਦੀ ਭੀ) ਕੀਤੀ ਘਾਲ-ਕਮਾਈ ਨੂੰ ਰਤਾ ਭਰ ਭੀ ਵਿਅਰਥ ਨਹੀਂ ਜਾਣ ਦੇਂਦਾ।ਹੇ ਭਾਈ! ਮੇਰਾ ਸੱਜਣ ਹਰੇਕ ਸਰੀਰ ਵਿਚ ਵੱਸਦਾ ਹੈ, ਸਭ ਜੀਵਾਂ ਵਿਚ ਵੱਸਦਾ ਹੈ, ਹਰੇਕ ਜੀਵ ਦੇ ਅੱਤ ਨੇੜੇ ਵੱਸਦਾ ਹੈ। ਦਾਸ ਨਾਨਕ ਸਦਾ ਉਸ ਦੀ ਸਰਨ ਪਿਆ ਰਹਿੰਦਾ ਹੈ। ਹੇ ਭਾਈ! ਮੇਰਾ ਸੱਜਣ ਪ੍ਰਭੂ ਆਤਮਕ ਜੀਵਨ ਦੇਣ ਵਾਲਾ ਹੈ।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ 'ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget