ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-10-2025)

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

ਤਿਲੰਗ ਘਰੁ ੨ ਮਹਲਾ ੫ ॥ 
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ 

ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧।ਆਧਾਰੁ = ਸਹਾਰਾ।ਰਹਾਉ।ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨।ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩।ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਉ' ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੈ' ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਗੁਰੂ ਨਾਨਕ ਜੀ ਕਹਿੰਦੇ ਹਨ,  ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget