ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥

ਸੋਰਠਿ ਮਹਲਾ ੫ ॥ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਇਹ ਵੀ ਪੜ੍ਹੋ: Diwali 2024 Calendar: ਇਸ ਸਾਲ ਕਦੋਂ ਮਨਾਈ ਜਾਵੇਗੀ ਦਿਵਾਲੀ? ਇੱਥੇ ਦੋਖੇ 5 ਦਿਨਾਂ ਦਾ ਕੈਲੰਡਰ

ਅਰਥ : ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥

ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ॥੨॥ ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ॥੩॥ ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਦਾਸ ਨਾਨਕ! (ਆਖੋ - ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ॥੪॥੧੨॥੬੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-09-2024)
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Viral Video: ਨਸਰੱਲਾਹ ਦੀ ਮੌਤ ਦੀ ਖ਼ਬਰ ਪੜ੍ਹਦਿਆਂ ਰੋ ਪਈ ਨਿਊਜ਼ ਐਂਕਰ, ਵਾਇਰਲ ਹੋਈ ਵੀਡੀਓ, ਲੋਕਾਂ ਨੇ ਦਿੱਤੇ ਅਜੀਬ ਰਿਐਕਸ਼ਨ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
Air India: ਇੰਟਰਨੈਸ਼ਨਲ ਫਲਾਈਟ 'ਚ ਖਾਣੇ ਦੇ ਨਾਲ ਪਰੋਸ ਦਿੱਤਾ ਕਾਕਰੋਚ, ਹੁਣ ਹੋ ਰਹੀ ਚਰਚਾ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
ਇਨ੍ਹਾਂ ਕਿਸਾਨਾਂ ਦੇ ਖਾਤਿਆਂ 'ਚ ਨਹੀਂ ਆਵੇਗਾ ਪੀਐਮ ਕਿਸਾਨ ਨਿਧੀ ਦਾ ਪੈਸਾ ! ਇਦਾਂ ਚੈੱਕ ਕਰੋ ਆਪਣਾ ਨਾਮ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
Liver ਦੀ ਬਿਮਾਰੀ ਕਾਰਨ ਭਾਰਤ ਵਿੱਚ ਹਰ ਸਾਲ ਕਿੰਨੇ ਲੋਕਾਂ ਦੀ ਹੁੰਦੀ ਹੈ ਮੌਤ? ਅੰਕੜਿਆਂ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ
ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ
ਭੁੱਲ ਕੇ ਵੀ ਫਰਿੱਜ 'ਚ ਨਹੀਂ ਰੱਖਣੀਆਂ ਚਾਹੀਦੀਆਂ ਖਾਣ-ਪੀਣ ਦੀਆਂ ਆਹ 10 ਚੀਜ਼ਾਂ, ਫਾਇਦੇ ਦੀ ਥਾਂ ਹੋਵੇਗਾ ਨੁਕਸਾਨ
ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ
ਤੁਹਾਡੇ ਸਾਹਮਣੇ ਕਿਸੇ ਨੂੰ ਆਵੇ Heart Attack ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਬਚ ਸਕਦੀ ਜਾਨ
Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
Life Support New Guidelines: ਸਿਰਫ਼ ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਹਨ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
Embed widget