ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
 
ਪਦਅਰਥ: ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂ ਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ। ਮੁਏ = (ਵਿਕਾਰਾਂ ਵਲੋਂ) ਮਰ ਸਕਦੇ ਹਾਂ। ਜੀਵਾਲੇ = ਆਤਮਕ ਜੀਵਨ ਦੇਂਦਾ ਹੈ। ਮੁਕਤਿ = ਵਿਕਾਰਾਂ ਤੋਂ ਖ਼ਲਾਸੀ। ਆਈ = ਆਇ, ਆ ਕੇ। ਦਾਤਾ = ਨਾਮ ਦੀ ਦਾਤਿ ਦੇਣ ਵਾਲਾ। ਜਿਤੁ = ਜਿਸ ਵਿਚ।੨। ਸੇ = ਉਹ ਬੰਦੇ। ਕਿਤੁ = ਕਾਹਦੇ ਲਈ? ਵਾਰੋ ਵਾਰਾ = ਮੁੜ ਮੁੜ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਬਾਰਾ = ਹਨੇਰਾ।੩। ਆਪੇ = ਆਪ ਹੀ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਤਾ = ਕਰਤਾਰ।੪।
 
ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ। ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ।
 
ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget