ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
 
ਪਦ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤ ਜੋੜੀ ਰੱਖਦਾ ਹੈ। ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥
 
ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget