ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30-12-2024

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
 
ਪਦਅਰਥ:- ਸੀਤਲ—ਠੰਢ ਪਾਣ ਵਾਲਾ। ਧਿਆਵਹੁ—ਸਿਮਰਿਆ ਕਰੋ। ਵਾਸੁ—ਸੁਗੰਧੀ। ਗੰਧਈਆ—ਸੁਗੰਧਿਤ ਕਰਦੀ ਹੈ। ਮਿਲਿ—ਮਿਲ ਕੇ। ਪਰਮ ਪਦੁ—ਸਭ ਤੋਂ ਉੱਚਾ ਆਤਮਕ ਦਰਜਾ। ਹਿਰਡ—ਅਰਿੰਡ। ਪਲਾਸ—ਪਲਾਹ, ਛਿਛਰਾ। ਸੰਗਿ—(ਚੰਦਨ ਦੇ) ਨਾਲ। ਬੁਹੀਆ—ਸੁਗੰਧਿਤ ਹੋ ਜਾਂਦਾ ਹੈ।1। ਜਪਿ—ਜਪਿਆ ਕਰ। ਜਗੰਨਾਥ—ਜਗਤ ਦਾ ਨਾਥ। ਜਗਦੀਸ—ਜਗਤ ਦਾ ਈਸ਼੍ਵਰ। ਗੁਸਈਆ—ਧਰਤੀ ਦਾ ਖਸਮ। ਉਬਰੇ—ਵਿਕਾਰਾਂ ਤੋਂ ਬਚ ਗਏ। ਉਧਾਰਿ—ਪਾਰ-ਉਤਾਰਾ ਕਰ ਕੇ।1। ਰਹਾਉ। ਭਾਰ ਅਠਾਰਹ—ਸਾਰੀ ਬਨਸਪਤੀ। {ਪੁਰਾਣਾ ਖ਼ਿਆਲ ਤੁਰਿਆ ਆ ਰਿਹਾ ਹੈ ਕਿ ਹਰੇਕ ਬੂਟੇ ਦਾ ਇਕ ਇਕ ਪੱਤਰ ਲੈ ਕੇ ਤੋਲਿਆਂ 18 ਭਾਰ ਤੋਲ ਬਣਦਾ ਹੈ। ਇਕ ਭਾਰ ਪੰਜ ਮਣ ਕੱਚੇ ਦਾ}। ਨਿਕਟਿ—ਨੇੜੇ। ਸਾਕਤ—ਪਰਮਾਤਮਾ ਤੋਂ ਟੁੱਟੇ ਹੋਏ ਮਨੁੱਖ। ਊਭ ਸੁਕ—(ਧਰਤੀ ਉਤੇ) ਖਲੋਤੇ ਹੋਏ ਹੀ ਸੁੱਕ ਚੁਕੇ ਰੁੱਖ। ਮਨਿ—ਮਨ ਵਿਚ। ਵਿਛੁੜਿ—ਵਿਛੁੜ ਕੇ।2।
 
ਅਰਥ:- ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।1। ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ)।1। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।2। ਗਤਿ—ਉੱਚੀ ਆਤਮਕ ਹਾਲਤ। ਮਿਤਿ—ਗਿਣਤੀ, ਮਰਯਾਦਾ, ਹੱਦ-ਬੰਨਾ। ਆਪੇ—ਆਪ ਹੀ। ਸਭ ਬਿਧਿ—ਸਾਰੀ ਮਰਯਾਦਾ। ਭੇਟੇ—ਮਿਲਦਾ ਹੈ। ਕੰਚਨੁ—ਸੋਨਾ। ਧੁਰਿ—ਧੁਰ ਦਰਗਾਹ ਤੋਂ।3। ਗੁਰਮਤਿ—ਗੁਰੂ ਦੀ ਮਤਿ ਦੀ ਰਾਹੀਂ। ਪਾਵੈ—(ਮਨੁੱਖ) ਲੱਭ ਲੈਂਦਾ ਹੈ। ਸਾਗਰ—ਸਮੁੰਦਰ। ਇਕ ਸਰਧਾ—ਇਕ ਪਰਮਾਤਮਾ ਦਾ ਪਿਆਰ। ਕਹਤੇ—ਕਹਿੰਦਿਆਂ। ਤ੍ਰਿਪਤਿ—ਰਜੇਵਾਂ।4। ਪਰਮ ਬੈਰਾਗੁ—ਸਭ ਤੋਂ ਉੱਚਾ ਵੈਰਾਗ, ਸਭ ਤੋਂ ਉੱਚੀ ਲਗਨ। ਭਾਵਨੀ—ਪਿਆਰ। ਬਾਰ ਬਾਰ—ਮੁੜ ਮੁੜ। ਕਹੀਐ—ਸਿਮਰਨਾ ਚਾਹੀਦਾ ਹੈ। ਪਾਰੁ—ਪਾਰਲਾ ਬੰਨਾ। ਪਰੈ ਪਰਈਆ—ਪਰੇ ਤੋਂ ਪਰੇ।5।
 
ਅਰਥ:- ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ)। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।3। ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।4। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।5। ਪੁਕਾਰਹਿ—ਪੁਕਾਰਦੇ ਹਨ, (ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ। ਧਰਮੁ—(ਖਟ-ਕਰਮੀ) ਧਰਮ। ਖਟ ਕਰਮ—ਛੇ ਧਾਰਮਿਕ ਕਰਮ (ਵਿੱਦਿਆ ਪੜ੍ਹਨੀ ਤੇ ਪੜ੍ਹਾਣੀ, ਜੱਗ ਕਰਨੇ ਤੇ ਕਰਾਣੇ, ਦਾਨ ਦੇਣਾ ਤੇ ਲੈਣਾ)। ਦ੍ਰਿੜਈਆ—ਪਕਿਆਈ ਕਰਦੇ ਹਨ। ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਪਾਖੰਡਿ—ਪਖੰਡ ਵਿਚ। ਭਰਮਿ—ਭਟਕਣਾ ਵਿਚ। ਵਿਗੂਤੇ—ਖ਼ੁਆਰ ਹੁੰਦੇ ਹਨ। ਨਾਵ—(ਜ਼ਿੰਦਗੀ ਦੀ) ਬੇੜੀ। ਭਾਰਿ—ਭਾਰ ਨਾਲ।6। ਨਾਮੇ—ਨਾਮ ਦੀ ਰਾਹੀਂ ਹੀ। ਗਤਿ—ਉੱਚੀ ਆਤਮਕ ਅਵਸਥਾ। ਦ੍ਰਿੜਈਆ—ਹਿਰਦੇ ਵਿਚ ਪੱਕਾ ਕਰੋ। ਜਾਇ—ਦੂਰ ਹੁੰਦੀ ਹੈ। ਤ—ਤਦੋਂ। ਨਿਰਮਲੁ—ਪਵਿੱਤਰ ਜੀਵਨ ਵਾਲਾ। ਗੁਰਮੁਖਿ—ਗੁਰੂ ਦੀ ਰਾਹੀਂ। ਪਰਚੈ—(ਨਾਮ ਵਿਚ) ਪਰਚਦਾ ਹੈ। ਪਰਮ ਪਦੁ—ਸਭ ਤੋਂ ਉੱਚਾ ਆਤਮਕ ਦਰਜਾ।7। ਵਰਨੁ—ਰੰਗ। ਜਿਤੁ—ਜਿਸ (ਕੰਮ) ਵਿਚ। ਲਾਵਹਿ—ਤੂੰ ਲਾਂਦਾ ਹੈਂ। ਸੇ—ਉਹ {ਬਹੁ-ਵਚਨ}। ਜੰਤ—ਜੀਵ {ਬਹੁ-ਵਚਨ}। ਵਾਜਹਿ—ਵੱਜਦੇ ਹਨ। ਜਿਤੁ—ਜਿਸ (ਰਾਹ) ਵਿਚ। ਭਾਵੈ—ਤੈਨੂੰ ਚੰਗਾ ਲੱਗਦਾ ਹੈ। ਤਿਤੁ ਰਾਹਿ—ਉਸੇ ਰਾਹ ਤੇ।8।
 
ਅਰਥ:- ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।6। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।7। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ—ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।8।2। अंग 834
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਾਰਚ 2026

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM ਦੀ ਮੌਤ ਮਾਮਲੇ 'ਚ ਵਿਰੋਧੀ ਧਿਰਾਂ ਵੱਲੋਂ ਪ੍ਰਦਰਸ਼ਨ ,ਚੰਡੀਗੜ੍ਹ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ , ਸਾਬਕਾ 'ਆਪ' ਮੰਤਰੀ ਦੀ ਗ੍ਰਿਫ਼ਤਾਰੀ 'ਤੇ ਅੜੇ 
DM ਦੀ ਮੌਤ ਮਾਮਲੇ 'ਚ ਵਿਰੋਧੀ ਧਿਰਾਂ ਵੱਲੋਂ ਪ੍ਰਦਰਸ਼ਨ ,ਚੰਡੀਗੜ੍ਹ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ , ਸਾਬਕਾ 'ਆਪ' ਮੰਤਰੀ ਦੀ ਗ੍ਰਿਫ਼ਤਾਰੀ 'ਤੇ ਅੜੇ 
Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Mohali News : ਬੁਆਏਫ੍ਰੈਂਡ ਨੂੰ ਮਿਲਣ ਗਈ ਲੜਕੀ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼ , ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Mohali News : ਬੁਆਏਫ੍ਰੈਂਡ ਨੂੰ ਮਿਲਣ ਗਈ ਲੜਕੀ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼ , ਪਰਿਵਾਰ ਨੇ ਲਗਾਏ ਗੰਭੀਰ ਆਰੋਪ 
AAP ਵਿਧਾਇਕ ਦੇਵ ਮਾਨ ਦੀ ਬਜ਼ੁਰਗ ਨੂੰ ਲੱਤ ਮਾਰਨ ਦੀ ਵੀਡੀਓ ਵਾਇਰਲ ,  MLA ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ
AAP ਵਿਧਾਇਕ ਦੇਵ ਮਾਨ ਦੀ ਬਜ਼ੁਰਗ ਨੂੰ ਲੱਤ ਮਾਰਨ ਦੀ ਵੀਡੀਓ ਵਾਇਰਲ ,  MLA ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ
CM ਭਗਵੰਤ ਮਾਨ ਨੇ 29 ਮਾਰਚ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ
CM ਭਗਵੰਤ ਮਾਨ ਨੇ 29 ਮਾਰਚ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ
Gold-Silver Rate Today: ਹਫ਼ਤਾ ਭਰ ਗਾਹਕਾਂ ਦੀ ਲੱਗੀ ਮੌਜ, ਚਾਂਦੀ 32 ਹਜ਼ਾਰ ਅਤੇ ਸੋਨਾ 13 ਹਜ਼ਾਰ ਰੁਪਏ ਡਿੱਗਿਆ; ਜਾਣੋ ਰੇਟ ਡਿੱਗਣ ਦੀ ਵਜ੍ਹਾ...
ਹਫ਼ਤਾ ਭਰ ਗਾਹਕਾਂ ਦੀ ਲੱਗੀ ਮੌਜ, ਚਾਂਦੀ 32 ਹਜ਼ਾਰ ਅਤੇ ਸੋਨਾ 13 ਹਜ਼ਾਰ ਰੁਪਏ ਡਿੱਗਿਆ; ਜਾਣੋ ਰੇਟ ਡਿੱਗਣ ਦੀ ਵਜ੍ਹਾ...
Punjab Holiday: ਪੰਜਾਬ 'ਚ ਸੋਮਵਾਰ ਸਣੇ ਮੰਗਲਵਾਰ-ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਸੋਮਵਾਰ ਸਣੇ ਮੰਗਲਵਾਰ-ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Embed widget