ਪੜਚੋਲ ਕਰੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥

Hukamnama Sahib
Source : ABPLIVE AI
ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
ਰੰਗਿ = ਪ੍ਰੇਮ-ਰੰਗ ਵਿਚ । ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਜਾਗੇ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਹੋ ਗਏ। ਸੰਤ = ਗੁਰੂ। ਭਰਮ = ਭਟਕਣਾ। ਸਗਲ = ਸਾਰੇ। ਸੁਣਿ = ਸੁਣ ਕੇ। ਸ੍ਰਵਨ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਜਪਿ = ਜਪ ਕੇ।ਵਡ ਭਾਗੈ = ਵੱਡੀ ਕਿਸਮਤ ਨਾਲ। ਜੀਉ = ਜਿੰਦ। ਪਿੰਡੁ = ਸਰੀਰ ॥੧॥
ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ,ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Advertisement
ਟ੍ਰੈਂਡਿੰਗ ਟੌਪਿਕ



















