ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

Hukamnama Sahib: ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
 
ਪਦਅਰਥ: ਤ੍ਰਿਪਤਿ = ਰੱਜ, ਸ਼ਾਂਤੀ। ਸਚੁ = ਸਦਾ-ਥਿਰ ਹਰਿ = ਨਾਮ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਰਸਨਾ = ਜੀਭ (ਨਾਲ) ।੧।
ਜਪਿ = ਜਪਿਆ ਕਰੋ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ।
ਅਨਿਕ ਪ੍ਰਕਾਰੀ = ਕਈ ਕਿਸਮਾਂ ਦੇ। ਬਸਤ੍ਰ = ਕੱਪੜੇ। ਓਢਾਏ = ਪਹਿਨ ਲਏ। ਅਨਦਿਨੁ = ਹਰ ਰੋਜ਼, ਹਰ ਵੇਲੇ।੨।ਹਸਤੀ = ਹਾਥੀ। ਅਸੁ = {अश्व} ਘੋੜੇ। ਮਾਰਗੁ = ਰਸਤਾ। ਰਿਦੈ = ਹਿਰਦੇ ਵਿਚ। ਨਿਹਾਰੀ = ਵੇਖਦਾ ਹੈ।੩।ਅੰਤਰਿ = ਅੰਦਰ। ਸੁਖ ਨਿਧਾਨ = ਸੁਖਾਂ ਦਾ ਖ਼ਜ਼ਾਨਾ। ਦਾਸਿ = (ਉਸ) ਦਾਸ ਨੇ।੪।
 
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾc ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।
 
ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget