ਪੜਚੋਲ ਕਰੋ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (30-09-2024)
ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥

Hukamnama Sahib
ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਮਿਲਿ = ਮਿਲ ਕੇ। ਨੀਕੀ = ਚੰਗੀ। ਦੁਰਮਤਿ = ਭੈੜੀ ਮਤਿ। ਗਈ ਨੀਕਲਿ = ਨਿਕਲ ਗਈ। ਬੁਧਿ = ਅਕਲ। ਪਾਇ = ਪਾਂਦਾ ਹੈ, ਸਿੱਖਦਾ ਹੈ ॥੧॥ ਰਾਮ ਜਨ = ਹੇ ਪ੍ਰਭੂ ਦੇ ਸੇਵਕ! ਰਾਮੁ ਬੋਲਾਇ = ਹਰਿ-ਨਾਮ ਸਿਮਰਨ ਦੀ ਪ੍ਰੇਰਨਾ ਕਰ। ਕਹੈ = ਉਚਾਰਦਾ ਹੈ। ਮੁਕਤਾ = ਵਿਕਾਰਾਂ ਤੋਂ ਸੁਤੰਤਰ। ਸੋਹਾਇ = ਸੋਹਣਾ ਹੋ ਜਾਂਦਾ ਹੈ, ਸੋਹਣੇ ਜੀਵਨ ਵਾਲਾ ਹੋ ਜਾਂਦਾ ਹੈ ॥੧॥ ਮੁਖਿ = ਮੂੰਹ ਉੱਤੇ। ਮਸਤਕਿ = ਮੱਥੇ ਉਤੇ। ਭੇਟਾਇ = ਮਿਲਾਂਦਾ ਹੈ। ਦਾਲਦੁ = ਕੰਗਾਲਤਾ ॥੨॥
ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ। (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ)। ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ॥੧॥ ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ। ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ। ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ॥੨॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















