ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (31-03-2024)

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
 
ਪਦਅਰਥ: ਦੀਨ ਦਇਆਲ = ਦੀਨਾਂ ਉੱਤੇ ਦਇਆ ਕਰਨ ਵਾਲਾ। ਜਿਸੁ ਸੰਗਿ = ਜਿਸ (ਗੁਰੂ) ਦੀ ਸੰਗਤਿ ਵਿਚ। ਗਾਵੀਐ = ਗਾਇਆ ਜਾ ਸਕਦਾ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਜਲ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਰਾਵੀਐ = ਸਿਮਰਿਆ ਜਾ ਸਕਦਾ ਹੈ। ਭਜੁ = ਜਾਹ। ਅਰਾਧੂ = ਆਰਾਧ, ਸਿਮਰ। ਨਾਸਏ = ਨਾਸੈ, ਨਾਸ ਹੋ ਜਾਂਦਾ ਹੈ। ਧੁਰਿ = ਧੁਰ ਦਰਗਾਹ ਤੋਂ। ਕਰਮੁ = ਬਖ਼ਸ਼ਸ਼। ਸਾਚੁ = ਸਦਾ-ਥਿਰ ਹਰਿ = ਨਾਮ (ਦਾ ਸਿਮਰਨ) । ਸਿਖਿਆ = ਸਿੱਖ ਲਿਆ, ਸਿੱਖਿਆ ਲੈ ਲਈ। ਫਾਸਏ = ਫਾਸ, ਫਾਹੀ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਗਾਠੇ = ਗਾਠਿ, ਗੰਢ। ਪੰਥਿ = ਰਸਤੇ ਉਤੇ। ਮੂਲਿ = ਬਿਲਕੁਲ। ਬਿਨਵੰਤਿ = ਬੇਨਤੀ ਕਰਦਾ ਹੈ। ਧਾਰਿ = ਕਰ।੧।
 
ਅਰਥ: ਹੇ ਭਾਈ! ਉਹ ਗੁਰੂ ਦੀਨਾਂ ਉੱਤੇ ਦਇਆ ਕਰਨ ਵਾਲਾ ਹੈ ਜਿਸ ਦੀ ਸੰਗਤਿ ਵਿਚ (ਰਹਿ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ। ਗੁਰੂ ਦੀ ਸੰਗਤਿ ਵਿਚ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਾਹ, (ਉਥੇ) ਇਕ ਪ੍ਰਭੂ ਦਾ ਸਿਮਰਨ ਕਰ, (ਸਿਮਰਨ ਦੀ ਬਰਕਤਿ ਨਾਲ) ਜਨਮ ਮਰਨ ਦਾ ਦੁੱਖ ਦੂਰ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਮੱਥੇ ਉੱਤੇ) ਧੁਰ ਦਰਗਾਹ ਤੋਂ (ਸਿਮਰਨ ਕਰਨ ਵਾਸਤੇ) ਬਖ਼ਸ਼ਸ਼ (ਦਾ ਲੇਖ) ਲਿਖਿਆ ਹੁੰਦਾ ਹੈ, ਉਹੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਗ੍ਰਹਣ ਕਰਦਾ ਹੈ, ਉਸ ਦੀ ਆਤਮਕ ਮੌਤ ਦੀ ਫਾਹੀ ਕੱਟੀ ਜਾਂਦੀ ਹੈ। ਹੇ ਭਾਈ!ਸਿਮਰਨ ਦੀ ਬਰਕਤਿ ਨਾਲ ਸਾਰੇ ਡਰ ਸਾਰੇ ਭਰਮ ਨਾਸ ਹੋ ਜਾਂਦੇ ਹਨ, (ਮਨ ਵਿਚ ਬੱਝੀ ਹੋਈ) ਗੰਢ ਖੁਲ੍ਹ ਜਾਂਦੀ ਹੈ, ਆਤਮਕ ਮੌਤ ਸਹੇੜਨ ਵਾਲੇ ਰਸਤੇ ਉਤੇ ਬਿਲਕੁਲ ਨਹੀਂ ਤੁਰੀਦਾ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਹਰ ਕਰ ਕਿ ਅਸੀ ਜੀਵ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦੇ ਰਹੀਏ।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget