ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
 
ਪਦਅਰਥ: ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ ਹਾਂ। ਰਸਨਾ = ਜੀਭ (ਨਾਲ) । ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧।
 
ਮੂਰਤਿ = ਹਸਤੀ, ਹੋਂਦ, ਸਰੂਪ। ਸਫਲ ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ = ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ ਹਾਂ।੧।ਰਹਾਉ।ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ = ਕੰਨਾਂ ਨੂੰ ਆਸਰਾ ਦੇਂਦਾ ਹਾਂ।੨।ਤਜਾਰੀ = ਤਿਆਗਦਾ ਹਾਂ। ਦ੍ਰਿੜੁ = (ਹਿਰਦੇ ਵਿਚ) ਪੱਕਾ ਟਿਕਾਣਾ। ਦਾਨੁ = ਦੂਜਿਆਂ ਦੀ ਸੇਵਾ। ਇਸਨਾਨੁ = ਪਵਿਤ੍ਰ ਆਚਰਨ। ਸੁਚਾਰੀ = ਚੰਗੀ ਜੀਵਨ = ਮਰਯਾਦਾ।੩।ਨਾਨਕ = ਹੇ ਨਾਨਕ! ਤਤੁ = ਨਿਚੋੜ, ਅਸਲੀਅਤ। ਜਪਿ = ਜਪ ਕੇ। ਉਤਾਰੀ = ਉਤਾਰਿ, ਲੰਘਾ।੪।
ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਗਸਤ 2026
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਬਾਰੇ SGPC ਨੇ ਦਿੱਤਾ ਸਪੱਸ਼ਟੀਕਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget