ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (4-11-2024)

Hukamnama Sahib: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

Hukamnama Sahib: ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥
 
ਪਦਅਰਥ: ਜਿਨਿ = ਜਿਸ (ਪਰਮਾਤਮਾ) ਨੇ। ਤੁਮ = ਤੈਨੂੰ (ਹੇ ਜਿੰਦੇ!) ਤਿਨਹਿ = ਉਸ ਨੇ ਹੀ। ਬੁਲਾਏ = (ਆਪਣੇ ਵਲ) ਪ੍ਰੇਰਨਾ ਕੀਤੀ ਹੈ। ਸਹਜ ਸੇਤੀ = ਆਤਮਕ ਅਡੋਲਤਾ ਨਾਲ। ਘਰਿ = ਘਰ ਵਿਚ, ਹਿਰਦੇ ਵਿਚ, ਸ੍ਵੈ = ਸਰੂਪ ਵਿਚ। ਆਉ = ਆ, ਟਿਕਿਆ ਰਹੁ। ਮੰਗਲ = ਖ਼ੁਸ਼ੀ। ਧੁਨਿ = ਰੌ। ਨਿਹਚਲ ਰਾਜੁ = ਅਟੱਲ ਹੁਕਮ।੧।ਮੇਰੇ ਮੀਤ = ਹੇ ਮੇਰੇ ਮਿੱਤਰ ਮਨ! ਦੋਖੀ = (ਕਾਮਾਦਿਕ) ਵੈਰੀ। ਨਿਵਾਰੇ = ਦੂਰ ਕਰ ਦਿੱਤੇ ਹਨ। ਅਪਦਾ = ਮੁਸੀਬਤ।ਰਹਾਉ।ਕਰਨੇਹਾਰੇ = ਸਭ ਕੁਝ ਕਰ ਸਕਣ ਵਾਲੇ ਨੇ। ਨਾਸਨ ਭਾਜਨ = ਭਟਕਣਾ। ਘਰਿ = ਹਿਰਦੇ ਵਿਚ। ਵਾਜਹਿ = ਵੱਜਦੇ ਹਨ। ਖਸਮਿ = ਖਸਮ ਨੇ। ਨਿਵਾਜੇ = ਆਦਰ = ਮਾਣ ਦਿੱਤਾ।੨।ਕਬਹੂ = ਕਦੇ ਭੀ। ਕੈ ਬਚਨਿ = ਦੇ ਬਚਨ ਵਿਚ। ਕੈ ਅਧਾਰਿ = ਦੇ ਆਸਰੇ ਵਿਚ। ਜੈ ਜੈ ਕਾਰੁ = ਸੋਭਾ। ਭੂ ਮੰਡਲ = ਸ੍ਰਿਸ਼ਟੀ। ਊਜਲ = ਰੌਸ਼ਨ।੩।ਜਿਸ ਕੇ = ਜਿਸ ਪ੍ਰਭੂ ਜੀ ਦੇ {ਲਫ਼ਜ਼ 'ਜਿਨ' ਬਹੁ-ਵਚਨ ਹੈ, ਆਦਰ = ਸਤਕਾਰ ਲਈ ਵਰਤਿਆ ਹੈ। ਜਿਵੇਂ, "ਪ੍ਰਭ ਜੀ ਬਸਹਿ ਸਾਧ ਕੀ ਰਸਨਾ"}। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ} ਸਾਰੇ ਜੀਵ। ਫੇਰੇ = ਮੋੜੇ। ਸਹਾਈ = ਮਦਦਗਾਰ। ਅਚਰਜੁ = ਅਨੋਖਾ ਖੇਲ। ਸਚੁ = ਸਦਾ-ਥਿਰ।੪।
 
ਅਰਥ: ਮੇਰੇ ਮਿੱਤਰ (ਮਨ) ! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ) । ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ।ਰਹਾਉ।(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ।੧।(ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਖਸਮ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ।੨।(ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ।੩। ਗੁਰੂ ਨਾਨਕ ਜੀ ਅਪਣੇ ਆਪ ਨੂੰ ਕਿਹੰਦੇ ਹਨ, ਹੇ ਨਾਨਕ! ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ।੪।੪।੨੮।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget