ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (04-09-2024)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥

Hukamnama Sahib: ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
 
ਅਰਥ:ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ।
 
ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਗੁਰੂ ਨਾਨਕ ਜੀ ਆਪਣੇ ਆਪ ਨੂੰ ਆਖਦੇ ਹਨ, ਹੇ ਨਾਨਕ ! - ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget