ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਕਤੂਬਰ 2026

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
 
ਕੂੜੁ = ਝੂਠ, ਝੂਠੇ ਪਦਾਰਥਾਂ ਦੀ ਗੱਲ। ਵੰਞਨਿ = ਚਲੇ ਜਾਂਦੇ ਹਨ। ਝੁਲਾਰਿਆ = ਬੁੱਲਿਆਂ ਵਾਂਗ। ਸੁਣੀਅਰ = ਕੰਨ। ਤੇ = {ਬਹੁ-ਵਚਨ} ਉਹ। ਸਚੁ = ਸਦਾ ਕਾਇਮ ਰਹਿਣ ਵਾਲਾ। ਧਣੀ = ਮਾਲਕ-ਪ੍ਰਭੂ।੧।ਛੰਤੁ: ਘੋਲਿ ਘੁਮਾਈ = ਮੈਂ ਕੁਰਬਾਨ ਜਾਂਦਾ ਹਾਂ। ਸ੍ਰਵਣੀ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਹੇਲੇ = ਸੁਖੀ। ਰਸਨਾ = ਜੀਭ (ਨਾਲ)। ਉਧਾਰਣ = ਪਾਰ ਲੰਘਾਣ ਵਾਸਤੇ। ਭੈ ਸਾਗਰ = ਭਿਆਨਕ ਸਮੁੰਦਰ।  ਬੋਹਿਥ = ਜਹਾਜ਼। ਕੇਤੇ = ਬੇਅੰਤ। ਕੰਉ = ਨੂੰ। ਠਾਕੁਰਿ = ਠਾਕੁਰ ਨੇ। ਜਿਨਿ = ਜਿਸ ਨੇ {ਜਿਨ =ਜਿੰਨ੍ਹਾਂ ਨੇ}।੧।
 
ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget