ਪੜਚੋਲ ਕਰੋ
Advertisement
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
*ਸਲੋਕ ॥* ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥
*ਸਲੋਕ ॥*
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥
*ਸਲੋਕ ॥*
ਮਨੁੱਖ ਆਪਣੇ ਟੱਬਰ ਵਾਸਤੇ ਕਈ ਕੋਸ਼ਿਸ਼ਾਂ ਕਰਦੇ ਹਨ, ਮਾਇਆ ਦੀ ਖ਼ਾਤਰ ਅਨੇਕਾਂ ਆਹਰ ਕਰਦੇ ਹਨ, ਪਰ ਪ੍ਰਭੂ ਦੀ ਭਗਤੀ ਦੀ ਤਾਂਘ ਤੋਂ ਸੱਖਣੇ ਰਹਿੰਦੇ ਹਨ, ਤੇ ਹੇ ਨਾਨਕ! ਜੋ ਜੀਵ ਪ੍ਰਭੂ ਨੂੰ ਵਿਸਾਰਦੇ ਹਨ ਉਹ (ਮਾਨੋ) ਜਿੰਨ ਭੂਤ ਹਨ ।੧। ਜੇਹੜੀ ਪ੍ਰੀਤਿ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਨਾਲ ਲਾਈਦੀ ਹੈ, ਉਹ ਆਖ਼ਰ ਟੁੱਟ ਜਾਂਦੀ ਹੈ । ਪਰ, ਹੇ ਨਾਨਕ! ਜੇ ਸਾਈਂ ਪ੍ਰਭੂ ਨਾਲ ਰੱਤੇ ਰਹੀਏ, ਤਾਂ ਇਹੋ ਜਿਹੀ ਜੀਵਨ-ਜੁਗਤਿ ਸਦਾ ਕਾਇਮ ਰਹਿੰਦੀ ਹੈ ।੨। ਪਉੜੀ ॥ ਜਿਸ ਜਿੰਦ ਦੇ ਵਿਛੁੜਨ ਨਾਲ (ਮਨੁੱਖ ਦਾ) ਸਰੀਰ ਸੁਆਹ ਹੋ ਜਾਂਦਾ ਹੈ, ਸਾਰੇ ਲੋਕ (ਉਸ ਸਰੀਰ) ਨੂੰ ਅਪਵਿੱਤ੍ਰ ਆਖਣ ਲੱਗ ਪੈਂਦੇ ਹਨ; ਜਿਨ੍ਹਾਂ ਸਨਬੰਧੀਆਂ ਨਾਲ ਇਤਨਾ ਪਿਆਰ ਹੁੰਦਾ ਹੈ, ਉਹ ਇਕ ਪਲਕ ਲਈ ਭੀ ਘਰ ਵਿਚ ਰਹਿਣ ਨਹੀਂ ਦੇਂਦੇ । ਪਾਪ ਕਰ ਕਰ ਕੇ ਧਨ ਇਕੱਠਾ ਕਰਦਾ ਰਿਹਾ, ਪਰ ਉਸ ਜਿੰਦ ਦੇ ਕਿਸੇ ਕੰਮ ਨਾਹ ਆਇਆ । ਇਹ ਸਰੀਰ (ਕੀਤੇ) ਕਰਮਾਂ ਦੀ (ਮਾਨੋ) ਪੈਲੀ ਹੈ (ਇਸ ਵਿਚ) ਜਿਹੋ ਜਿਹਾ (ਕਰਮ-ਰੂਪ ਬੀਜ ਕੋਈ) ਬੀਜਦਾ ਹੈ ਉਹੀ ਵੱਢਦਾ ਹੈ । ਜੋ ਮਨੁੱਖ (ਪ੍ਰਭੂ ਦੇ) ਕੀਤੇ (ਉਪਕਾਰਾਂ) ਨੂੰ ਭੁਲਾਉਂਦੇ ਹਨ ਉਹ ਉਸ ਨੂੰ ਵਿਸਾਰ ਦੇਂਦੇ ਹਨ (ਆਖ਼ਰ) ਜੂਨਾਂ ਵਿਚ ਭਟਕਦੇ ਹਨ ।੪।
*ਗੱਜ-ਵੱਜ ਕੇ ਫਤਹਿ ਬੁਲਾਓ ਜੀ !!*
*ਵਾਹਿਗੁਰੂ ਜੀ ਕਾ ਖਾਲਸਾ !!*
*ਵਾਹਿਗੁਰੂ ਜੀ ਕੀ ਫਤਹਿ ਜੀ !!*
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement